ਨਵੀਂ ਦਿੱਲੀ: ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਇਨ੍ਹਾਂ ਕੀਮਤਾਂ ਵਿੱਚ ਕਟੌਤੀ ਕਰਨ ਤੋਂ ਬਾਅਦ ਸੋਧਾਂ ਵੀ ਕੀਤੀਆਂ ਗਈਆਂ ਹਨ। ਭਾਰਤ ਵਿੱਚ ਰੋਜ਼ਾਨਾ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਪਾਇਆ ਗਿਆ ਹੈ। ਇਸ ਦੀ ਵਿਕਰੀ 0.34 ਫੀਸਦੀ ਦੇ ਵਾਧੇ ਨਾਲ ਹੋ ਰਹੀ ਹੈ। ਇਹ 90.70 ਡਾਲਰ ਪ੍ਰਤੀ ਬੈਰਲ ਦੀ ਕੀਮਤ ਉੱਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 0.32 ਫੀਸਦੀ ਦੇ ਵਾਧੇ ਨਾਲ 94.26 ਡਾਲਰ ਪ੍ਰਤੀ ਬੈਰਲ ਉੱਤੇ ਵਿਕਰੀ ਕਰ ਰਿਹਾ ਹੈ।
ਦਸਣਯੋਗ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ, ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ, ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਉੱਤੇ ਵਿਕ ਰਿਹਾ ਹੈ। ਪੰਜਾਬ ਅਤੇ ਬਿਹਾਰ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਪਾਈ ਗਈ ਹੈ। ਬਿਹਾਰ ਵਿੱਚ ਪੈਟਰੋਲ 36 ਪੈਸੇ ਅਤੇ ਪੰਜਾਬ ਵਿੱਚ 30 ਪੈਸੇ ਸਸਤਾ ਹੋਇਆ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ ਵਿੱਚ 44 ਪੈਸੇ ਸਸਤਾ ਹੋ ਗਿਆ ਹੈ। ਡੀਜ਼ਲ ਦੀ ਗੱਲ ਕਰੀਏ ਤਾਂ ਬਿਹਾਰ ਵਿੱਚ 34 ਪੈਸੇ, ਪੰਜਾਬ ਵਿੱਚ 28 ਪੈਸੇ ਅਤੇ ਪੱਛਮੀ ਬੰਗਾਲ ਵਿੱਚ 41 ਪੈਸੇ ਸਸਤਾ ਹੋ ਗਿਆ ਹੈ।
ਪਰ ਕਈ ਸੂਬਿਆਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਦੇਖਣ ਨੂੰ ਮਿਲਿਆ ਹੈ। ਜਿਸ ਦੇ ਚਲਦਿਆਂ ਉੱਤਰ ਪ੍ਰਦੇਸ਼ ਵਿੱਚ ਇਹ 14 ਪੈਸੇ ਮਹਿੰਗਾ ਹੋ ਗਿਆ ਹੈ। ਰਾਜਸਥਾਨ ‘ਚ ਪੈਟਰੋਲ ਦੀ ਕੀਮਤ ‘ਚ 27 ਪੈਸੇ ਦਾ ਵਾਧਾ ਹੋਇਆ ਹੈ। ਝਾਰਖੰਡ ਅਤੇ ਹਰਿਆਣਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਪਾਇਆ ਗਿਆ ਹੈ।
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.