ਮਹਿੰਗਾਈ ਦਾ ਵੱਡਾ ਝਟਕਾ! ਦੇਸ਼ ਭਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ

Global Team
2 Min Read

ਨਵੀ ਦਿੱਲੀ : ਮਿਡਲ ਈਸਟ ਸੰਕਟ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ।ਅੱਜ ਯਾਨੀ 15 ਮਈ ਨੂੰ ਸਵੇਰੇ-ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਤੇਲ ਕੰਪਨੀਆਂ ਨੇ ਕੀਮਤਾਂ ਵਿੱਚ ਵੱਡਾ ਵਾਧਾ ਕਰ ਦਿੱਤਾ ਹੈ, ਜਿਸ ਨਾਲ ਆਮ ਜਨਤਾ ਦੀ ਜੇਬ ‘ਤੇ ਬੋਝ ਵਧ ਗਿਆ ਹੈ। ਅੱਜ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ₹3.00 ਤੋਂ ਲੈ ਕੇ ₹3.60 ਪ੍ਰਤੀ ਲੀਟਰ ਤੱਕ ਦਾ ਵਾਧਾ ਦੇਖਿਆ ਗਿਆ ਹੈ।

ਇਸ ਤੋਂ ਪਹਿਲਾਂ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀ ਤੇਲ ਦੀਆਂ ਕੀਮਤਾਂ ਵਧਾਏ ਜਾਣ ਦਾ ਇਸ਼ਾਰਾ ਦਿੱਤਾ ਸੀ। ਉਨ੍ਹਾਂ ਦੇ ਬਿਆਨ ਤੋਂ ਬਾਅਦ ਹੀ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਜਲਦੀ ਹੀ ਵਾਧਾ ਹੋ ਸਕਦਾ ਹੈ।ਸਰਕਾਰੀ ਤੇਲ ਕੰਪਨੀਆਂ ਵੱਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੀਆਂ ਗਈਆਂ ਤੇਲ ਦੀਆਂ ਕੀਮਤਾਂ ਵਿੱਚ ਦੇਸ਼ ਭਰ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਨਵੀਆਂ ਦਰਾਂ ਸ਼ੁੱਕਰਵਾਰ ਰਾਤ ਤੋਂ ਹੀ ਲਾਗੂ ਹੋ ਚੁੱਕੀਆਂ ਹਨ।

ਤੇਲ ਦੀਆਂ ਖੁਦਰਾ ਕੀਮਤਾਂ ਵਿੱਚ ਕਰੀਬ 4 ਸਾਲਾਂ ਬਾਅਦ ਬਦਲਾਅ ਕੀਤਾ ਗਿਆ ਹੈ। ਪੈਟਰੋਲੀਅਮ ਕੰਪਨੀਆਂ ਨੇ ਪਹਿਲਾਂ ਹੀ ਮਹਿੰਗੇ ਕੱਚੇ ਤੇਲ ਕਾਰਨ ਰੋਜ਼ਾਨਾ ਕਰੀਬ 1,000 ਕਰੋੜ ਰੁਪਏ ਦੇ ਨੁਕਸਾਨ ਦਾ ਦਾਅਵਾ ਕੀਤਾ ਸੀ। ਪੈਟਰੋਲੀਅਮ ਮੰਤਰੀ ਨੇ ਵੀ ਕਿਹਾ ਸੀ ਕਿ ਜੇਕਰ ਤੇਲ ਦੀਆਂ ਪ੍ਰਚੂਨ ਕੀਮਤਾਂ ਨਾ ਵਧਾਈਆਂ ਗਈਆਂ, ਤਾਂ ਤੇਲ ਕੰਪਨੀਆਂ ਦਾ ਘਾਟਾ ਇੱਕ ਤਿਮਾਹੀ ਵਿੱਚ ਹੀ 1 ਲੱਖ ਕਰੋੜ ਰੁਪਏ ਤੋਂ ਪਾਰ ਪਹੁੰਚ ਜਾਵੇਗਾ।

ਅੱਜ ਪੈਟਰੋਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਨਵੀਂ ਦਿੱਲੀ ‘ਚ ਪੈਟਰੋਲ ਦੀ ਕੀਮਤ ਵਿੱਚ ₹3.00 ਵਾਧੇ ਤੋਂ ਬਾਅਦ ਹੁਣ ਇੱਥੇ ਇੱਕ ਲੀਟਰ ਪੈਟਰੋਲ ₹97.77 ਵਿੱਚ ਮਿਲ ਰਿਹਾ ਹੈ।ਕੋਲਕਾਤਾ ‘ਚ ਪੈਟਰੋਲ ਸਭ ਤੋਂ ਜ਼ਿਆਦਾ ਮਹਿੰਗਾ ਹੋਇਆ ਹੈ। ₹3.29 ਦੇ ਵਾਧੇ ਨਾਲ ਹੁਣ ਨਵਾਂ ਰੇਟ ₹108.74 ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ₹3.10 ਮਹਿੰਗਾ ਹੋ ਕੇ ₹106.64 ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।ਚੇਨਈ ਵਿੱਚ ਵੀ ₹3.10 ਦਾ ਵਾਧਾ ਹੋਇਆ ਹੈ ਅਤੇ ਹੁਣ ਕੀਮਤ ₹103.90 ਪ੍ਰਤੀ ਲੀਟਰ ਹੈ।ਬੈਂਗਲੁਰੂ ਵਿੱਚ ਪੈਟਰੋਲ ਦੀ ਕੀਮਤ ਵਿੱਚ ₹3.21 ਦਾ ਵਾਧਾ ਹੋਇਆ ਹੈ, ਹੁਣ ਇੱਥੇ ਰੇਟ ₹106.17 ਪ੍ਰਤੀ ਲੀਟਰ ਹੋ ਗਿਆ ਹੈ।

Share This Article
Leave a Comment