ਤੇਲ ਦੀਆਂ ਕੀਮਤਾਂ ‘ਚ ਵਾਧੇ ਦਾ ਐਲਾਨ, ਪੈਟਰੋਲ ਫਿਰ 100 ਰੁਪਏ ਤੋਂ ਪਾਰ

TeamGlobalPunjab
2 Min Read

ਨਵੀਂ ਦਿੱਲੀ- ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਘੱਟ ਹੈ। ਸੋਮਵਾਰ ਨੂੰ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਗਿਆ। ਅੱਜ (ਮੰਗਲਵਾਰ) ਤੋਂ ਪੈਟਰੋਲ 80 ਪੈਸੇ ਅਤੇ ਡੀਜ਼ਲ 70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਨਵੀਆਂ ਕੀਮਤਾਂ ਮੰਗਲਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ।

ਨਵੀਂਆਂ ਕੀਮਤਾਂ ਦੇ ਮੁਤਾਬਕ ਜੇਕਰ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਮੰਗਲਵਾਰ ਨੂੰ ਇੱਥੇ ਪੈਟਰੋਲ ਦੀ ਕੀਮਤ 100.21 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 91.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਅੱਠ ਦਿਨਾਂ ਵਿੱਚ ਇਹ ਸੱਤਵਾਂ ਵਾਧਾ ਹੈ, ਇਸ ਨਾਲ ਹੁਣ ਤੱਕ ਪੈਟਰੋਲ ਦੀ ਕੀਮਤ ਵਿੱਚ ਕਰੀਬ 4.90 ਰੁਪਏ ਦਾ ਵਾਧਾ ਹੋਇਆ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦਾ ਐਲਾਨ ਐਤਵਾਰ ਨੂੰ ਵੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸੋਮਵਾਰ ਸਵੇਰੇ ਨਵੀਆਂ ਕੀਮਤਾਂ ਨੂੰ ਲਾਗੂ ਕਰ ਦਿੱਤਾ ਗਿਆ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੀ ਮਿਆਦ 22 ਮਾਰਚ ਤੋਂ ਸ਼ੁਰੂ ਹੋ ਗਈ ਹੈ। ਹੁਣ ਤੱਕ ਤੇਲ ਦੀਆਂ ਕੀਮਤਾਂ ‘ਚ 4.90 ਰੁਪਏ ਦਾ ਵਾਧਾ ਹੋਇਆ ਹੈ।

ਕੇਂਦਰ ਸਰਕਾਰ ਨੇ ਇਸ ਵਾਧੇ ਦਾ ਕਾਰਨ ਰੂਸ-ਯੂਕਰੇਨ ਵਿਚਾਲੇ ਛਿੜੀ ਜੰਗ ਨੂੰ ਦੱਸਿਆ ਸੀ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ।

- Advertisement -

ਤੇਲ ਦੀਆਂ ਵਧਦੀਆਂ ਕੀਮਤਾਂ ਦੇ ਮੁੱਦੇ ‘ਤੇ ਵਿਰੋਧੀ ਧਿਰ ਲਗਾਤਾਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੋਮਵਾਰ ਨੂੰ ਰਾਜ ਸਭਾ ‘ਚ ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਪਾਰਟੀਆਂ ਨੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਸਮਾਨ ਛੂਹ ਰਹੀ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ। ਵਿਰੋਧੀ ਧਿਰ ਦਾ ਦਾਅਵਾ ਹੈ ਕਿ ਅੱਜ ਦੇਸ਼ ਦਾ ਹੀ ਨਹੀਂ ਸਗੋਂ ਹਰ ਘਰ ਦਾ ਬਜਟ ਮਹਿੰਗਾਈ ਕਾਰਨ ਖ਼ਰਾਬ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment