ਸਵੇਰੇ -ਸਵੇਰੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ; ਜਾਣੋ ਨਵੇਂ ਰੇਟ

Global Team
2 Min Read

ਨਵੀ ਦਿੱਲੀ : ਮਿਡਲ ਈਸਟ ਵਿੱਚ ਲਗਾਤਾਰ ਬਣੇ ਹੋਏ ਚਿੰਤਾਜਨਕ ਹਾਲਾਤਾਂ ਕਾਰਨ ਕਰੂਡ ਆਇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਰਲ ਦੇ ਪਾਰ ਚੱਲ ਰਹੀਆਂ ਹਨ। ਇਸ ਦਾ ਅਸਰ ਦੁਨੀਆ ਭਰ ਦੇ ਬਾਜ਼ਾਰਾਂ ਵਿੱਚ ਦੇਖਿਆ ਜਾ ਰਿਹਾ ਹੈ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।

ਕੁਝ ਹੀ ਦਿਨ ਪਹਿਲਾਂ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਲੀਟਰ ਦਾ ਵਾਧਾ ਕੀਤਾ ਸੀ। ਅੱਜ ਸਵੇਰੇ ਫਿਰ ਦੇਸ਼ ਦੀਆਂ ਦਿੱਗਜ ਤੇਲ ਕੰਪਨੀਆਂ ਨੇ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਹੈ। ਕੁਝ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਮਾਮੂਲੀ ਬਦਲਾਅ ਦੇਖਣ ਨੂੰ ਮਿਲਿਆ ਹੈ। ਅਜਿਹੇ ਵਿੱਚ ਦਿੱਲੀ ਤੋਂ ਲੈ ਕੇ ਮੁੰਬਈ, ਜੈਪੁਰ, ਪਟਨਾ ਅਤੇ ਹੈਦਰਾਬਾਦ ਤੱਕ ਕਈ ਸ਼ਹਿਰਾਂ ਵਿੱਚ ਨਵੀਆਂ ਕੀਮਤਾਂ ਲਾਗੂ ਹੋ ਗਈਆਂ ਹਨ।

ਤਾਜ਼ਾ ਬਦਲਾਅ ਤੋਂ ਬਾਅਦ ਅੱਜ ਸਵੇਰੇ 6 ਵਜੇ ਤੋਂ ਪੈਟਰੋਲ ਦੀ ਕੀਮਤ ਵਿੱਚ 87 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 91 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ 15 ਮਈ ਦੀ ਸਵੇਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਲੀਟਰ ਦਾ ਵਾਧਾ ਕੀਤਾ ਸੀ।

ਇਸ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 97.77 ਰੁਪਏ ਤੋਂ ਵਧ ਕੇ 98.64 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.67 ਰੁਪਏ ਲੀਟਰ ਤੋਂ ਮਹਿੰਗਾ ਹੋ ਕੇ 91.58 ਰੁਪਏ ਲੀਟਰ ਹੋ ਗਿਆ ਹੈ। ਗੁਰੂਗ੍ਰਾਮ ਵਿੱਚ ਪੈਟਰੋਲ 0.82 ਰੁਪਏ ਵਧ ਕੇ ₹99.29 ਪ੍ਰਤੀ ਲੀਟਰ ਅਤੇ ਡੀਜ਼ਲ ₹0.86 ਮਹਿੰਗਾ ਹੋ ਕੇ ₹91.80 ਪ੍ਰਤੀ ਲੀਟਰ ਵਿਕ ਰਿਹਾ ਹੈ। ਦੱਸ ਦਈਏ ਕਿ ਲੋਕਲ ਟੈਕਸ ਅਤੇ ਵੈਟ (VAT) ਲੱਗਣ ਕਾਰਨ ਵੱਖ-ਵੱਖ ਰਾਜਾਂ ਅਤੇ ਸ਼ਹਿਰਾਂ ਵਿੱਚ ਪੈਟਰੋਲ ਡੀਜ਼ਲ ਦੇ ਰੇਟ ਥੋੜੇ ਵੱਖਰੇ ਹੋ ਸਕਦੇ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment