ਨਵੀਂ ਦਿੱਲੀ- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਵਧ ਰਹੀਆਂ ਹਨ। ਅੱਜ ਐਤਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾ ਦਿੱਤੇ ਗਏ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਵੀ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਕੱਲ੍ਹ ਯਾਨੀ ਸ਼ਨੀਵਾਰ ਨੂੰ ਵੀ ਤੇਲ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਚਾਰ ਮਹੀਨਿਆਂ ਤੋਂ ਈਂਧਨ ਦੀਆਂ ਕੀਮਤਾਂ ਸਥਿਰ ਸਨ। ਪਰ ਰੂਸ-ਯੂਕਰੇਨ ਯੁੱਧ ਤੋਂ ਬਾਅਦ ਪਿਛਲੇ 10-15 ਦਿਨਾਂ ਤੋਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਇਸ ਵਾਰ ਹਰ ਦਿਨ ਕੀਮਤਾਂ ਲਗਭਗ 80 ਪੈਸੇ ਵਧ ਰਹੀਆਂ ਹਨ। ਤੇਲ ਕੰਪਨੀਆਂ ਨੇ ਪਿਛਲੇ 10 ਦਿਨਾਂ ‘ਚ ਪੈਟਰੋਲ ਦੀਆਂ ਕੀਮਤਾਂ ‘ਚ 7 ਰੁਪਏ ਤੋਂ ਜ਼ਿਆਦਾ ਦਾ ਵਾਧਾ ਕੀਤਾ ਹੈ, ਉਥੇ ਹੀ ਡੀਜ਼ਲ ਦੀਆਂ ਕੀਮਤਾਂ ‘ਚ ਵੀ ਲਗਭਗ ਇੰਨਾ ਹੀ ਵਾਧਾ ਹੋਇਆ ਹੈ।
ਦਿੱਲੀ ‘ਚ ਪੈਟਰੋਲ ਦੀ ਕੀਮਤ 102 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਮੁੰਬਈ ‘ਚ ਪੈਟਰੋਲ 118 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚ ਗਿਆ ਹੈ। ਇੱਥੇ ਡੀਜ਼ਲ ਵੀ 100 ਰੁਪਏ ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਅੱਜ ਦਿੱਲੀ ਵਿੱਚ ਪੈਟਰੋਲ 103.41 ਰੁਪਏ ਅਤੇ ਡੀਜ਼ਲ 94.67 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ ‘ਚ ਪੈਟਰੋਲ 118.41 ਰੁਪਏ ਅਤੇ ਡੀਜ਼ਲ 102.64 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿੱਚ ਅੱਜ ਪੈਟਰੋਲ 108.96 ਰੁਪਏ ਅਤੇ ਡੀਜ਼ਲ 99.04 ਰੁਪਏ ਪ੍ਰਤੀ ਲੀਟਰ ਹੋ ਗਿਆ। ਕੋਲਕਾਤਾ ਵਿੱਚ ਪੈਟਰੋਲ 113.03 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।
ਤੁਸੀਂ ਐਸਐਮਐਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP 9224992249 ਨੰਬਰ ‘ਤੇ ਅਤੇ BPCL ਦੇ ਖਪਤਕਾਰ RSP 9223112222 ਨੰਬਰ ‘ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ ‘ਤੇ HPPprice ਭੇਜ ਕੇ ਕੀਮਤ ਜਾਣ ਸਕਦੇ ਹਨ।
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.