ਲਗਾਤਾਰ ਦੂਜੇ ਦਿਨ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਆਉਣ ਵਾਲੇ ਦਿਨਾਂ ‘ਚ ਇੰਨੇ ਰੁਪਏ ਤੱਕ ਹੋ ਸਕਦਾ ਹੈ ਵਾਧਾ

TeamGlobalPunjab
2 Min Read

ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਲਗਾਤਾਰ ਦੂੱਜੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 80 ਪੈਸੇ ਪ੍ਰਤੀ ਲੀਟਰ ਜਦਕਿ ਮੁੰਬਈ ਵਿੱਚ 85 ਪੈਸੇ ਪ੍ਰਤੀ ਲੀਟਰ ਵਧਾਈ ਗਈ ਹੈ।

ਸਰਕਾਰੀ ਤੇਲ ਕੰਪਨੀਆਂ ਦਾ ਕਹਿਣਾ ਹੈ ਕਿ ਗ‍ਲੋਬਲ ਮਾਰਕਿਟ ਵਿੱਚ ਕੱਚੇ ਤੇਲ ਦੇ ਭਾਅ ਲਗਾਤਾਰ ਵਧਣ ਕਾਰਨ ਉਨ੍ਹਾਂ ‘ਤੇ ਕਾਫ਼ੀ ਬੋਝ ਪੈ ਗਿਆ ਹੈ। ਇਸ ਦੀ ਭਰਪਾਈ ਕਰਨ ਲਈ ਕੀਮਤਾਂ ਨੂੰ ਵਧਾਉਣਾ ਜ਼ਰੂਰੀ ਹੋ ਗਿਆ ਹੈ। ਇਹੀ ਕਾਰਨ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਦੂੱਜੇ ਦਿਨ ਵੱਧ ਗਈਆਂ ਹਨ।

ਸੂਤਰਾਂ ਦਾ ਕਹਿਣਾ ਹੈ ਕਿ ਇਸ ਹਫਤੇ ਲਗਾਤਾਰ ਕੀਮਤਾਂ ਵਿੱਚ ਵਾਧਾ ਕੀਤਾ ਜਾਵੇਗਾ ਕਿਉਂਕਿ ਤੇਲ ਕੰਪਨੀਆਂ ਦਾ ਕਹਿਣਾ ਹੈ ਕਿ ਪ੍ਰਤੀ ਲੀਟਰ 12 ਰੁਪਏ ਦਾ ਵਾਧਾ ਹੋਣ ਤੋਂ ਬਾਅਦ ਹੀ ਉਨ੍ਹਾਂ ਦੇ ਘਾਟੇ ਦੀ ਭਰਪਾਈ ਕੀਤੀ ਜਾ ਸਕਦੀ ਹੈ।

ਦਿੱਲੀ ਵਿੱਚ ਪੈਟਰੋਲ ਦੀ ਕੀਮਤ ਹੁਣ 97.01 ਰੁਪਏ ਪ੍ਰਤੀ ਲੀਟਰ ਹੋਵੇਗੀ ਜੋ ਪਹਿਲਾਂ 96.21 ਰੁਪਏ ਸੀ ਜਦੋਂ ਕਿ ਡੀਜ਼ਲ ਦੀ ਕੀਮਤ 87.47 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 88.27 ਰੁਪਏ ਹੋ ਗਈ ਹੈ।

- Advertisement -

ਜ਼ਿਕਰਯੋਗ ਹੈ ਕੀ ਵੋਟਾਂ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੇ ਭਾਅ ਘਟਾਏ ਗਏ ਸਨ, ਪਰ ਹੁਣ ਵੋਟਾਂ ਤੋਂ ਬਾਅਦ ਲਗਾਤਰ ਵਾਧਾ ਹੁੰਦਾ ਜਾ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment