ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਤੇਲ ਕੰਪਨੀਆਂ ਨੇ ਅੱਜ ਸ਼ਨੀਵਾਰ ਲਈ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਅੱਜ 2 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਅਪ੍ਰੈਲ ਨੂੰ ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਤੇਲ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੀਆਂ ਤਾਜ਼ਾ ਜਾਰੀ ਕੀਮਤਾਂ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਇੱਕ ਲੀਟਰ ਪੈਟਰੋਲ ਦੀ ਕੀਮਤ 102.61 ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 93.87 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ।
ਦੱਸ ਦੇਈਏ ਕਿ 31 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਉਛਾਲ ਆਇਆ ਸੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਪਿਛਲੇ 12 ਵਿੱਚ 10ਵੀਂ ਵਾਰ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋਇਆ ਹੈ।
ਕਿਸ ਦਿਨ ਕੀਮਤ ਕਿੰਨੀ ਵਧੀ ?
22 ਮਾਰਚ ਨੂੰ 80 ਪੈਸੇ, 23 ਮਾਰਚ ਨੂੰ 80 ਪੈਸੇ, 25 ਮਾਰਚ ਨੂੰ 80 ਪੈਸੇ, 26 ਮਾਰਚ ਨੂੰ 80 ਪੈਸੇ, 27 ਮਾਰਚ ਨੂੰ 50 ਪੈਸੇ, 28 ਮਾਰਚ ਨੂੰ 30 ਪੈਸੇ, 29 ਮਾਰਚ ਨੂੰ 80 ਪੈਸੇ, 30 ਮਾਰਚ ਨੂੰ 80 ਪੈਸੇ, 31 ਮਾਰਚ ਨੂੰ 80 ਪੈਸੇ ਅਤੇ 02 ਅਪ੍ਰੈਲ ਨੂੰ 80 ਪੈਸੇ ਵਾਧਾ ਕੀਤਾ ਗਿਆ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.