ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੀਤਾ ਐਲਾਨ, ਪੈਟਰੋਲ-ਡੀਜ਼ਲ ਹੋਇਆ ਸਸਤਾ!

Rajneet Kaur
3 Min Read

ਨਿਊਜ਼ ਡੈਸਕ: ਗਲੋਬਲ ਬਾਜ਼ਾਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਆਈ ਕਮੀ ਦਾ ਅਸਰ ਹੁਣ ਘਰੇਲੂ ਬਾਜ਼ਾਰ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ  ਪੈਟਰੋਲ ਸਸਤਾ ਹੋ ਗਿਆ ਹੈ। ਜਿੱਥੇ ਗਲੋਬਲ ਬਾਜ਼ਾਰ ‘ਚ ਬ੍ਰੈਂਟ ਕਰੂਡ ਦੀ ਕੀਮਤ 84 ਡਾਲਰ ਦੇ ਪੱਧਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਪੈਟਰੋਲ ਵੀ ਸਸਤਾ ਹੋ ਗਿਆ ਹੈ। ਇਸ ਦੌਰਾਨ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਵੀ ਕਾਫੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਦੇਸ਼ ਦੇ ਲੋਕਾਂ ਨੂੰ ਜਲਦੀ ਹੀ ਸਸਤੇ ਪੈਟਰੋਲ ਦਾ ਤੋਹਫਾ ਮਿਲੇਗਾ। ਇਸ ਸਬੰਧੀ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾ ਬਣਾਈ ਗਈ ਹੈ।

ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਭਰੋਸਾ ਜਤਾਇਆ ਕਿ ਸਰਕਾਰ 2030 ਦੀ ਸਮਾਂ ਸੀਮਾ ਤੋਂ ਪੰਜ ਸਾਲ ਪਹਿਲਾਂ 2025 ਤੱਕ 20 ਫੀਸਦੀ ਈਥਾਨੌਲ ਵਾਲਾ ਪੈਟਰੋਲ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪੂਰਾ ਕਰੇਗੀ। ਬਾਇਓਫਿਊਲ ‘ਤੇ ਇਕ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੁਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸਰਕਾਰ ਅਗਲੇ ਵਿੱਤੀ ਸਾਲ ਤੱਕ 20 ਫੀਸਦੀ ਈਥਾਨੋਲ ਮਿਸ਼ਰਤ ਪੈਟਰੋਲ ਦੀ ਸਪਲਾਈ ਕਰਨ ਦੇ ਯੋਗ ਹੋ ਜਾਵੇਗੀ।

ਫਰਵਰੀ ਵਿੱਚ, ਹਰੀ ਬਾਲਣ ਬਾਰੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ 11 ਰਾਜਾਂ ਵਿੱਚ ਚੋਣਵੇਂ ਪੰਪਾਂ ‘ਤੇ 20 ਪ੍ਰਤੀਸ਼ਤ ਈਥਾਨੌਲ ਨਾਲ ਮਿਸ਼ਰਤ ਪੈਟਰੋਲ ਪੇਸ਼ ਕੀਤਾ ਗਿਆ ਸੀ। ਮੌਜੂਦਾ ਸਮੇਂ ‘ਚ ਪੈਟਰੋਲ ‘ਚ 10 ਫੀਸਦੀ ਈਥਾਨੋਲ ਮਿਲਾਇਆ ਜਾਂਦਾ ਹੈ।ਇਸ ਦੌਰਾਨ, ਪੁਰੀ ਨੇ ਅੱਗੇ ਕਿਹਾ ਕਿ ਭਾਰਤ ਨੇ ਨਿਰਧਾਰਿਤ ਸਮੇਂ ਤੋਂ ਪੰਜ ਮਹੀਨੇ ਪਹਿਲਾਂ ਜੂਨ 2022 ਤੱਕ ਪੈਟਰੋਲ ਵਿੱਚ 10 ਪ੍ਰਤੀਸ਼ਤ ਈਥਾਨੌਲ ਦਾ ਮਿਸ਼ਰਣ ਪ੍ਰਾਪਤ ਕਰ ਲਿਆ ਸੀ। ਈਥਾਨੌਲ ਮਿਸ਼ਰਤ ਪੈਟਰੋਲ ਦੋਪਹੀਆ ਵਾਹਨਾਂ ਵਿੱਚ ਕਾਰਬਨ ਮੋਨੋਆਕਸਾਈਡ ਦੇ ਨਿਕਾਸ ਨੂੰ 50 ਪ੍ਰਤੀਸ਼ਤ ਅਤੇ ਚਾਰ ਪਹੀਆ ਵਾਹਨਾਂ ਵਿੱਚ 30 ਪ੍ਰਤੀਸ਼ਤ ਤੱਕ ਘਟਾਉਣ ਦੀ ਉਮੀਦ ਹੈ।

ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਅਨੁਸਾਰ ਅੱਜ ਗੁਰੂਗ੍ਰਾਮ ‘ਚ ਪੈਟਰੋਲ ਦੀ ਕੀਮਤ ‘ਚ 24 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਪੈਟਰੋਲ ਦੀ ਕੀਮਤ 96.66 ਰੁਪਏ ਪ੍ਰਤੀ ਲੀਟਰ ਦੇ ਪੱਧਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ ‘ਚ 22 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਡੀਜ਼ਲ ਦੀ ਕੀਮਤ 89.54 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment