ਪੰਜਾਬ ਦੇ ਮੰਤਰੀਆਂ ਦੀ ਅਸ਼ਵਨੀ ਸ਼ਰਮਾ ਨੂੰ ਚੇਤਾਵਨੀ; ਛੋਟੀ ਸੋਚ, ਨਿੰਦਣਯੋਗ ਅਤੇ ਅਣਉਚਿਤ ਵਤੀਰਾ ਅਪਣਾ ਕੇ ਮਰਿਆਦਾ ਦੀਆਂ ਹੱਦਾਂ ਪਾਰ ਨਾ ਕਰੋ

TeamGlobalPunjab
4 Min Read

ਚੰਡੀਗੜ੍ਹ: ਨੀਵੇਂ ਦਰਜ ਦੀ ਬਿਆਨਬਾਜ਼ੀ ਕਰਕੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਲਈ ਅਸ਼ਵਨੀ ਸ਼ਰਮਾ ’ਤੇ ਵਰਦਿਆਂ ਪੰਜਾਬ ਦੇ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਅਸ਼ਵਨੀ ਸ਼ਰਮਾ ਨੂੰ ਚੇਤਾਵਨੀ ਦਿੱਤੀ ਕਿ ਉਹ ਨਿੰਦਣਯੋਗ ਅਤੇ ਅਣਉੱਚਿਤ ਵਤੀਰਾ ਅਪਣਾ ਕੇ ਮਰਿਆਦਾ ਦੀਆਂ ਹੱਦਾ ਪਾਰ ਨਾ ਕਰਨ।

ਇਥੇ ਜਾਰੀ ਇਕ ਇੱਕ ਸਾਂਝੇ ਬਿਆਨ ਵਿਚ ਸੀਨੀਅਰ ਕੈਬਨਿਟ ਮੰਤਰੀਆਂ ਬ੍ਰਹਿਮ ਮਹਿੰਦਰਾ, ਭਾਰਤ ਭੂਸ਼ਣ ਆਸ਼ੂ, ਵਿਜੇ ਇੰਦਰ ਸਿੰਗਲਾ, ਓ.ਪੀ.ਸੋਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਸੂਬੇ ਦੇ ਚੋਟੀ ਦੇ ਪੁਲਿਸ ਅਧਿਕਾਰੀ ਵਿਰੁੱਧ ਨਿਰਆਧਾਰ ਦੋਸ਼ ਲਾਉਣ ਲਈ ਅਸ਼ਵਨੀ ਸ਼ਰਮਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਘਟੀਆ ਹਥਕੰਡੇ ਬੀ.ਜੀ.ਪੀ. ਦੀ ਖੁਸ ਚੁੱਕੀ ਸਾਖ ਨੂੰ ਬਹਾਲ ਕਰਨ ਵਿੱਚ ਬਿਲਕੁਲ ਵੀ ਸਹਾਈ ਨਹੀਂ ਹੋਣਗੇ।

ਮੰਤਰੀਆਂ ਨੇ ਕਿਹਾ “ਤੁਸੀਂ ਸਾਡੇ ਕਿਸਾਨਾਂ ਦੀ ਖਾਲਿਸਤਾਨੀਆਂ, ਸ਼ਹਿਰੀ ਨਕਸਲੀਆਂ ਅਤੇ ਖੱਬੇ ਪੱਖੀਆਂ ਨਾਲ ਤੁਲਨਾ ਕੀਤੀ ਹੈ” ਅਤੇ ਅੱਗੇ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਬੀ.ਜੇ.ਪੀ ਦੀ ਹਮੇਸ਼ਾ ਆਦਤ ਰਹੀ ਹੈ ਪਰ ਪੰਜਾਬ ਵਿੱਚ ਉਨ੍ਹਾਂ ਦੇ ਇਹ ਘਟੀਆ ਹੱਥਕੰਡੇ ਕੰਮ ਨਹੀਂ ਕਰਨਗੇ ਕਿਉਂ ਕਿ ਕਿਸਾਨਾਂ ਨੇ ਉਨ੍ਹਾਂ ਦੀਆਂ ਘਟੀਆ ਚਾਲਾਂ ਅਤੇ ਖੋਖਲੇ ਵਾਅਦਿਆਂ ਨੂੰ ਚੰਗੀ ਤਰ੍ਹਾਂ ਜਾਣ ਲਿਆ ਹੈ।

ਬੀ.ਜੇ.ਪੀ. ਦੇ ਸੂਬਾ ਪ੍ਰਧਾਨ ਵੱਲੋਂ ਡੀ.ਜੀ.ਪੀ. ਵਿਰੁੱਧ ਲਗਾਏ ਗਏ ਨਿਰਆਧਾਰ ਦੋਸ਼ਾ ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਲੋਕਾਂ ਵੱਲੋਂ ਵੱਡੇ ਪੱਧਰ `ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੱਦੇਨਜ਼ਰ ਅਸ਼ਵਨੀ ਸ਼ਰਮਾ ਦੀ ਨਿਰਾਸ਼ਾ ਤਾਂ ਸਮਝ ਵਿੱਚ ਆਉਂਦੀ ਹੈ ਪਰ ਉਸ ਵੱਲੋਂ ਇੰਨੀ ਛੇਤੀ ਆਪਣਾ ਮਾਨਸਿਕ ਸੰਤੁਲਨ ਗੁਆਉਣਾ ਸਮਝ ਤੋਂ ਪਰ੍ਹੇ ਹੈ।

- Advertisement -

ਮੰਤਰੀਆਂ ਨੇ ਗੈਰ ਜ਼ਿੰਮੇਵਾਰਾਨਾ ਬਿਆਨਬਾਜ਼ੀ ਕਰਕੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਲਈ ਅਸ਼ਵਨੀ ਸ਼ਰਮਾ ਦੀ ਕਰੜੀ ਆਲੋਚਨਾ ਕੀਤੀ ਅਤੇ ਬੀਜੇਪੀ ਆਗੂ ਨੂੰ ਚੇਤਾਵਨੀ ਦਿੱਤੀ ਕਿ ਉਹ ਅਜਿਹੀਆਂ ਘਟੀਆ ਕਾਰਵਾਈਆਂ ਤੋਂ ਪਰਹੇਜ਼ ਕਰੇ ਅਤੇ ਕਿਸਾਨਾਂ ਦੇ ਮਸਲਿਆਂ ਦੇ ਜਲਦੀ ਹੱਲ ਵੱਲ ਧਿਆਨ ਕੇਂਦਰਤ ਕਰੇ।

ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੇ ਸੰਕਲਪ ਦਾ ਜ਼ਿਕਰ ਕਰਦਿਆਂ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਭਾਜਪਾ ਨੇ ਆਪਣੀਆਂ ਘਟੀਆ ਕਾਰਵਾਈਆਂ ਨਾਲ ਸਾਡੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ ਅਤੇ ਉਨ੍ਹਾਂ ਦਾ ਦਿਲ ਦੁਖਾਇਆ ਹੈ ਅਤੇ ਅੱਗੇ ਕਿਹਾ ਕਿ ਭਾਜਪਾ ਦੇ ਘਟੀਆ ਮਨਸੂਬਿਆਂ ਨੂੰ ਕਿਸਾਨਾਂ ਨੇ ਚੰਗੀ ਤਰ੍ਹਾਂ ਜਾਣ ਲਿਆ ਹੈ।ਕੇਂਦਰ ਸਰਕਾਰੀ ਦੀ ਘਟੀਆ ਅਤੇ ਨੀਵੇਂ ਦਰਜੇ ਦੀ ਸਿਆਸਤ ਕਰਕੇ ਲੋਕਾਂ ਨੂੰ ਦਰਪੇਸ਼ ਮੁੱਦਿਆਂ ਤੋਂ ਸਾਰਿਆਂ ਦਾ ਧਿਆਨ ਲਾਂਭੇ ਕਰਨ ਲਈ ਭਾਜਪਾ ਕੋਝੀਆਂ ਚਾਲਾਂ ਚੱਲ ਰਹੀ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੁਝ ਸਰਮਾਏਦਾਰਾਂ ਦੇ ਇਸ਼ਾਰੇ `ਤੇ ਖੇਤੀਬਾੜੀ ਸੈਕਟਰ ਨੂੰ ਬਰਬਾਦ ਕਰਨ ਦੀਆਂ ਕੇਂਦਰ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ `ਤੇ ਸਫ਼ਲ ਨਹੀਂ ਹੋਣ ਦੇਵੇਗੀ।

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਨੇ ਸ਼ਰਮਨਾਕ, ਘਟੀਆ ਅਤੇ ਨਿੰਦਣਯੋਗ ਵਤੀਰੇ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਸਾਨਾਂ ਨੂੰ ਅੱਤਵਾਦੀ ਅਤੇ ਖਾਲਿਸਤਾਨੀ ਪੁਕਾਰ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਉਨ੍ਹਾਂ ਦੀ ਇਹ ਕਾਰਵਾਈ ਪੂਰੀ ਤਰ੍ਹਾਂ ਨਿੰਦਣਯੋਗ ਹੈ।

ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਭਾਜਪਾ ਦੇਸ਼ ਭਰ ਵਿੱਚ ਕਿਸਾਨਾਂ ਦੀ ਨਬਜ਼ ਨੂੰ ਸਮਝਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਲੋਕ ਖਾਸ ਕਰਕੇ ਪੰਜਾਬੀ ਕੇਂਦਰ ਦੀਆਂ ਘਟੀਆ ਨੀਤੀਆਂ ਕਰਕੇ ਖੁਦ ਨਾਲ ਧੋਖਾ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਲੋਕ ਅਗਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਿਆਸਤ ਦੇ ਅਖਾੜੇ `ਚੋਂ ਭਾਜਪਾ ਦਾ ਡੱਬਾ ਗੋਲ ਕਰਕੇ ਇਸਦਾ ਕਰਾਰਾ ਜਵਾਬ ਦੇਣਗੇ।

Share this Article
Leave a comment