ਹੈਲਥ ਕੈਨੇਡਾ ਵੱਲੋਂ Pfizer ਦੀ ਬੂਸਟਰ ਡੋਜ਼ ਨੂੰ ਪ੍ਰਵਾਨਗੀ

TeamGlobalPunjab
1 Min Read

ਓਟਾਵਾ: ਹੈਲਥ ਕੈਨੇਡਾ ਵੱਲੋਂ ਹਰ ਉਮਰ ਵਰਗ ਦੇ ਲੋਕਾਂ ਲਈ ਬੂਸਟਰ ਡੋਜ਼ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਫ਼ਾਈਜ਼ਰ ਦੀ ਵੈਕਸੀਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸਿਹਤ ਮਾਹਰਾਂ ਵੱਲੋਂ ਵਾਇਰਸ ਦੇ ਨਵੇਂ ਵੈਰੀਐਂਟਸ ਤੋਂ ਲੋਕਾਂ ਨੂੰ ਸੁਰੱਖਿਅਤ ਕਰਨ ਲਈ ਤੀਜੇ ਟੀਕੇ ਦੀ ਸਿਫਾਰਸ਼ ਕੀਤੀ ਜਾ ਰਹੀ ਹੈ ਅਤੇ ਕਈ ਮੁਲਕਾਂ ‘ਚ ਬੂਸਟਰ ਡੋਜ਼ ਲਈ ਵੱਡੇ ਪੱਧਰ ‘ਤੇ ਮੁਹਿੰਮ ਸ਼ੁਰੂ ਵੀ ਕੀਤੀ ਜਾ ਚੁੱਕੀ ਹੈ।

ਕੈਨੇਡਾ ਦੇ ਵੱਖ-ਵੱਖ ਸੂਬਿਆਂ ‘ਚ ਬੂਸਟਰ ਡੋਜ਼ ਲਈ ਵੱਖ-ਵੱਖ ਰਣਨੀਤੀ ਅਪਣਾਈ ਜਾ ਰਹੀ ਹੈ ਅਤੇ ਬਜ਼ੁਰਗਾਂ ਲਈ ਇਸ ਦੀ ਵਰਤੋਂ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ। ਵੈਕਸੀਨੇਸ਼ਨ ਸਬੰਧੀ ਕੌਮੀ ਸਲਾਹਕਾਰ ਕਮੇਟੀ ਵੱਲੋਂ ਐਸਟ੍ਰਾਜ਼ੇਨੇਕਾ ਦੇ ਟੀਕੇ ਲਗਵਾਉਣ ਵਾਲਿਆਂ ਲਈ ਵੀ ਬੂਸਟਰ ਡੋਜ਼ ਦੀ ਸਿਫ਼ਾਰਸ਼ ਕੀਤੀ ਗਈ ਹੈ, ਕਿਉਂਕਿ ਇਹ ਗੱਲ ਸਾਹਮਣੇ ਆਈ ਹੈ ਕਿ ਸਮਾਂ ਬੀਤਣ ਦੇ ਨਾਲ ਵਾਇਰਸ ਨਾਲ ਲੜਨ ਦੀ ਤਾਕਤ ਕਮਜ਼ੋਰ ਹੋ ਜਾਂਦੀ ਹੈ।

ਦੱਸਣਯੋਗ ਹੈ ਕਿ ਓਨਟਾਰੀਓ ‘ਚ ਅਗਲੇ ਸਾਲ ਬੂਸਟਰ ਡੋਜ਼ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਦੂਜੇ ਟੀਕੇ ਤੋਂ ਬਾਅਦ ਘੱਟੋ-ਘੱਟ ਛੇ ਮਹੀਨੇ ਦਾ ਗੈਪ ਹੋਣ ਦੀ ਸ਼ਰਤ ਰੱਖੀ ਗਈ ਹੈ।

Share this Article
Leave a comment