PGI ਦੇ ਡਾਕਟਰਾਂ ਦੀ ਵੱਡੀ ਲਾਪਰਵਾਹੀ: ਕੋਰੋਨਾ ਵਾਇਰਸ ਮਰੀਜ਼ ਦੇ ਸੰਪਰਕ ‘ਚ ਆਏ ਕਈ ਡਾਕਟਰ ਤੇ ਨਰਸ

TeamGlobalPunjab
1 Min Read

ਮੁਹਾਲੀ: ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਮੁਹਾਲੀ ਦੇ ਨਯਾਗਾਓਂ ਦੇ 65 ਸਾਲਾ ਵਿਅਕਤੀ ਦੇ ਸੰਪਰਕ ਵਿਚ ਕਈ ਡਾਕਟਰ ਤੇ ਨਰਸ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਤੇ ਨਰਸਾਂ ਵੱਲੋਂ ਮਰੀਜ਼ ਦੇ ਇਲਾਜ ਦੌਰਾਨ ਸਾਵਧਾਨੀਆਂ ਨਹੀਂ ਵਰਤੀਆਂ ਗਈਆਂ ਸਨ। ਇਸ ਨੂੰ ਲੈ ਕੇ ਪੀਜੀਆਈ ‘ ਚ ਮੀਟਿੰਗ ਚਲ ਰਹੀ ਹੈ ਤੇ ਮਰੀਜ਼ ਦੇ ਸੰਪਰਕ ‘ਚ ਆਏ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਡਾਕਟਰਾਂ ਦਾ ਕਹਿਣਾ ਹੈ ਕਿ ਮਰੀਜ਼ ਦੀ ਕੋਈ ਟਰੈਵਲ ਹਿਸਟਰੀ ਨਹੀਂ ਸੀ ਇਸ ਲਈ ਜ਼ਰੂਰੀ ਸਾਵਧਾਨੀਆਂ ਨਹੀਂ ਵਰਤੀਆਂ ਗਈਆਂ ਸਨ। ਪਹਿਲਾ ਉਸ ਵਿੱਚ ਸਵਾਈਨ ਫਲੂ ਦੇ ਲੱਛਣ ਨਜ਼ਰ ਆ ਰਹੇ ਸਨ ਤੇ ਇਲਾਜ ਦੌਰਾਨ ਉਸਤੇ ਦਵਾਈਆਂ ਦਾ ਕੋਈ ਅਸਰ ਨਹੀਂ ਹੋ ਰਿਹਾ ਸੀ ਜਿਸ ਤੋਂ ਬਾਅਦ ਉਸਦਾ ਕੋਰੋਨਾ ਵਾਇਰਸ ਟੈਸਟ ਕੀਤਾ ਗਿਆ ਜਿਸ ਦੀ ਰਿਪੋਰਟ ਪਾਜ਼ਿਟਿਵ ਪਾਈ ਗਈ।

ਉੱਥੇ ਹੀ ਨਯਾਗਾਓਂ ਦੇ ਮਾਮਲੇ ਦੀ ਪੁਸ਼ਟੀ ਹੋਣ ਤੋਂ ਬਾਅਦ ਪੰਜਾਬ ਵਿੱਚ ਮਰੀਜ਼ਾਂ ਦੀ ਗਿਣਤੀ ਵਧ ਕੇ 39 ਹੋ ਗਈ ਹੈ।

ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਉਸ ਵਿਅਕਤੀ ਨੂੰ ਛੇ ਦਿਨ ਪਹਿਲਾਂ ਪੀਜੀਆਈਐਮਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਨੂੰ ਛਾਤੀ ਵਿੱਚ ਦਰਦ ਅਤੇ ਸਾਹ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ।

Share This Article
Leave a Comment