ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਵਾਰੇ ਦੱਸੇ ਅੰਕੜਿਆਂ ‘ਤੇ PGI ਨੇ ਝਾੜਿਆ ਪੱਲਾ

TeamGlobalPunjab
2 Min Read

ਚੰਡੀਗੜ੍ਹ: ਸੂਬੇ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੈਡੀਕਲ ਮਾਹਰਾਂ ਦਾ ਹਵਾਲਾ ਦਿੰਦੇ ਹੋਏ ਬੀਤੇ ਦਿਨੀਂ ਕਿਹਾ ਸੀ ਕਿ ਜੁਲਾਈ – ਅਗਸਤ ਤੱਕ ਭਾਰਤ ਦੀ 58 ਫੀਸਦੀ ਅਤੇ ਪੰਜਾਬ ਦੀ 87 ਫੀਸਦੀ ਆਬਾਦੀ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਸਕਦੀ ਹੈ। ਜਿਸ ਤੋਂ ਬਾਅਦ ਪੀਜੀਆਈ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਸ ਤਰ੍ਹਾਂ ਦੀ ਕੋਈ ਰਿਸਰਚ ਨਹੀਂ ਕੀਤੀ ਹੈ ਤੇ ਨਾਂ ਹੀ ਉਨ੍ਹਾਂ ਦੇ ਕਿਸੇ ਅਧਿਕਾਰੀ ਵੱਲੋਂ ਇਸ ਤਰ੍ਹਾਂ ਦਾ ਕੋਈ ਬਿਆਨ ਦਿੱਤਾ ਗਿਆ ਹੈ।

ਉਧਰ ਮੁੱਖਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਟਵੀਟ ਕਰ ਦੱਸਿਆ ਗਿਆ ਕਿ ਡਾ.ਪ੍ਰਿੰਜਾ ਅਤੇ ਉਨ੍ਹਾਂ ਦੀ ਟੀਮ ਨੂੰ ਪੰਜਾਬ ਦਾ ਡਾਟਾ ਦਿੱਤਾ ਗਿਆ। ਉਨ੍ਹਾਂ ਨੇ ਇਸ ਡਾਟਾ ਦੇ ਨਾਲ ਮਾਣਕ ਗਣਿਤੀ ਮਾਡਲ ਦੀ ਵਰਤੋਂ ਕਰਦੇ ਹੋਏ ਅੰਕੜਾ ਉਪਲੱਬਧ ਕਰਾਇਆ ਹੈ।

ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸ਼ੁੱਕਰਵਾਰ ਨੂੰ ਦਿੱਲੀ ਤੋਂ ਮੀਡੀਆ ਨਾਲ ਵੀਡੀਓ ਕਾਨਫਰੰਸ ਜ਼ਰੀਏ ਕਰਵਾਈ ਗਈ ਗੱਲਬਾਤ ਦੌਰਾਨ ਮੁੱਖਮੰਤਰੀ ਨੇ ਕਿਹਾ ਕਿ ਡਾਕਟਰੀ ਮਾਹਰਾਂ ਅਤੇ ਵਿਗਿਆਨੀਆਂ ਦੇ ਦਿੱਤੇ ਸੰਕੇਤਾਂ ਦੇ ਅਨੁਸਾਰ, ਇਹ ਮਹਾਮਾਰੀ ਭਾਰਤ ਵਿੱਚ ਜੁਲਾਈ-ਅਗਸਤ ਦੇ ਮਹੀਨੇ ਵਿੱਚ ਸਿਖਰ ‘ਤੇ ਪੁੱਜੇਗੀ। ਇਸ ਚ ਭਾਰਤ ਵਿੱਚ 58 ਫੀਸਦੀ ਅਤੇ ਪੰਜਾਬ ਵਿੱਚ 87 ਫੀਸਦੀ ਲੋਕਾਂ ਦੇ ਪ੍ਰਭਾਵਿਤ ਹੋਣ ਦਾਹੈ।

ਵੀਰਵਾਰ ਨੂੰ ਪੰਜਾਬ ਵਿੱਚ ਦਰਜ ਹੋਏ 27 ਪਾਜ਼ਿਟਿਵ ਮਾਮਲਿਆਂ ਵੱਲ ਇਸ਼ਾਰਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਕੇਸ ਸੈਕੰਡਰੀ ਟਰਾਂਸਮਿਸ਼ਨ ਦੇ ਹਨ। ਇਹ ਸੰਕੇਤ ਹੈ ਕਿ ਸੂਬਾ ਕਮਿਉਨਿਟੀ ਟਰਾਂਸਮਿਸ਼ਨ ਵੱਲ ਜਾ ਸਕਦਾ ਹੈ। ਆਉਣ ਵਾਲੇ ਹਫ਼ਤਿਆਂ ਵਿੱਚ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ।

Share this Article
Leave a comment