ਫਗਵਾੜਾ: ਇੱਥੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੈ। ਇਹ ਹਾਦਸਾ ਫਗਵਾੜਾ ਹੁਸ਼ਿਆਰਪੁਰ ਰੋਡ ‘ਤੇ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ਹੁਸ਼ਿਆਰਪੁਰ ਸਾਈਡ ਤੋਂ ਆ ਰਹੀ ਸੀ ਤਾਂ ਪਿੰਡ ਖਾਟੀ ਦੇ ਨਜਦੀਕ ਸਾਹਮਣੇ ਤੋਂ 2 ਨੌਜਵਾਨ ਮੋਟਰਸਾਈਕਲ ‘ਤੇ ਆ ਰਹੇ ਸੀ। ਜਿਸ ਦੌਰਾਨ ਟਰੈਕਟਰ ਟਰਾਲੀ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਟੱਕਰ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਰੇਮਨ ਵਾਸੀ ਝਾਰਖੰਡ ਜਦਕਿ ਜ਼ਖਮੀ ਦੀ ਪਹਿਚਾਣ ਨੀਲੂ ਵਾਸੀ ਪਿੰਡ ਪਲਾਹੀ ਵਜੋਂ ਹੋਈ। ਮੌਕੇ ‘ਤੇ ਪਹੁੰਚੇ ਥਾਣਾ ਸਦਰ ਦੇ ਐਸ.ਐਚ.ਓ ਰਮਨ ਕੁਮਾਰ ਨੇ ਦੱਸਿਆ ਕਿ ਇਹ ਦੋਵੇਂ ਨੌਜਵਾਨਾਂ ਨੇ ਮੇਨ ਰੋਡ ‘ਤੇ ਚੜ੍ਹਣਾ ਸੀ, ਜਿਸ ਕਾਰਨ ਇਹ ਹਾਦਸਾ ਹੋ ਗਿਆ।
ਉਹਨਾਂ ਕਿਹਾ ਕਿ ਲਾਸ਼ ਨੂੰ ਕਬਜੇ ‘ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਜ਼ਖਮੀ ਨੂੰ ਵੀ ਸਿਵਲ ਹਸਪਤਾਲ ਇਲਾਜ ਲਈ ਪਹੁੰਚਾ ਦਿੱਤਾ ਗਿਆ। ਟਰੈਕਟਰ ਟਰਾਲੀ ਕਬਜੇ ‘ਚ ਲੈ ਲਈ ਅਤੇ ਪਰਿਵਾਰਕ ਮੈਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।