ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਦੀ ਹੀ ਜਾ ਰਹੀ ਹੈ। ਸ਼ਨੀਵਾਰ ਨੂੰ ਫਗਵਾੜਾ ਦੇ ਐਸਐਚਓ ਅਤੇ ਉਨ੍ਹਾਂ ਦੇ ਗਨਮੈਨ ਸਣੇ 4 ਲੋਕ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਉੱਥੇ ਹੀ, ਸੰਗਰੂਰ ਦੇ ਮਲੇਰਕੋਟਲਾ ਵਿੱਚ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਸੰਗਰੂਰ ਵਿੱਚ ਇਸ ਤੋਂ ਪਹਿਲਾਂ ਛੇ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈੈੈ। ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 42 ਤੱਕ ਪਹੁੰਚ ਚੁੱਕੀ ਹੈ ਪਿਛਲੇ ਦੋ ਦਿਨ ਵਿੱਚ 28 ਕੋਰੋਨਾ ਦੇ ਕੇਸ ਆਏ ਹਨ।
ਇਸ ਤੋਂ ਪਹਿਲਾਂ ਪਿਛਲੇ ਦਿਨੀਂ ਪੰਜਾਬ ਵਿੱਚ ਸ਼ੁੱਕਰਵਾਰ ਨੂੰ ਇੱਕ ਹੀ ਦਿਨ ਵਿੱਚ ਸਭ ਤੋਂ ਜ਼ਿਆਦਾ ਨੌਂ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਜਿਨ੍ਹਾਂ ‘ਚ ਅਮ੍ਰਿਤਸਰ ਵਿੱਚ ਚਾਰ, ਜਦਕਿ ਸੰਗਰੂਰ, ਪਟਿਆਲਾ, ਕਪੂਰਥਲਾ, ਬਰਨਾਲਾ ਅਤੇ ਮੋਗਾ ਵਿੱਚ ਇੱਕ – ਇੱਕ ਵਿਅਕਤੀ ਸ਼ਾਮਲ ਸੀ। ਜਿਸ ਨਾਲ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 95 ਹੋ ਗਈ ਹੈ।