ਫਿਲੀਪੀਨਜ਼ : ਰਾਸ਼ਟਰਪਤੀ ਰੋਡਰਿਗੋ ਦਾ ਵਿਵਾਦਿਤ ਬਿਆਨ, ਲਾਕਡਾਊਨ ਦਾ ਉਲੰਘਣ ਕਰਨ ਵਾਲੇ ਨੂੰ ਮਾਰ ਦਿਓ ਗੋਲੀ

TeamGlobalPunjab
2 Min Read

ਫਿਲੀਪੀਨਜ਼ : ਜਾਨਲੇਵਾ ਕੋਰੋਨਾਵਾਇਰਸ ਦਾ ਖੌਫ ਪੂਰੀ ਦੁਨੀਆ ‘ਤੇ ਮੰਡਰਾ ਰਿਹਾ ਹੈ। ਦਿਨ ਪ੍ਰਤੀ ਦਿਨ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਵਿੱਚ ਹੀ ਕੋਰੋਨਾ ਦੇ ਵੱਧਦੇ ਪ੍ਰਭਾਵ ਦੇ ਚੱਲਦਿਆਂ ਫਿਲੀਪੀਨਜ਼ ਦੇ ਰਾਸ਼ਟਰਪਤੀ ਰੋਡਰਿਗੋ ਦੁਟੇਰਟੇ (Rodrigo Duterte)ਦਾ ਦੇਸ਼ ਵਿੱਚ ਲਾਕਡਾਊਨ ਨੂੰ ਲੈ ਕੇ ਇੱਕ ਵਿਵਾਦਿਤ ਬਿਆਨ ਆਇਆ ਹੈ ਜਿਸ ਵਿੱਚ ਉਨ੍ਹਾਂ ਨੇ ਲਾਕਡਾਊਨ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਤੁਰੰਤ ਗੋਲੀ ਮਾਰਨ ਦੀ ਗੱਲ ਕਹੀ ਹੈ।

ਫਿਲੀਪੀਨਜ਼ ਦੇ ਰਾਸ਼ਟਰਪਤੀ ਰੋਡਰਿਗੋ ਦੁਟੇਰਟੇ (Rodrigo Duterte) ਨੇ ਆਪਣੀ ਸਰਕਾਰ, ਪੁਲੀਸ ਤੇ ਪ੍ਰਸਾਸ਼ਨ ਨੂੰ ਕਿਹਾ ਹੈ ਕਿ ਜੋ ਕੋਈ ਕੋਰੋਨਾਵਾਇਰਸ (ਕੋਵਿਡ-19) ਮਹਾਂਮਾਰੀ ਨੂੰ ਰੋਕਣ ਲਈ ਦੇਸ਼ ਵਿੱਚ ਲਗਾਏ ਗਏ ਲਾਕਡਾਊਨ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਨੂੰ ਤੁਰੰਤ ਗੋਲੀ ਮਾਰ ਦਿੱਤੀ ਜਾਵੇ।

ਰਾਸ਼ਟਰਪਤੀ ਨੇ ਦੇਸ਼ ਦੇ ਸਾਰੇ ਲੋਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਸਰਕਾਰ ਦੇ ਆਦੇਸ਼ਾਂ ਦਾ ਪਾਲਣ ਕਰਨ ਤੇ ਇਸ ਗੰਭੀਰ ਸਥਿਤੀ ਵਿੱਚ ਘਰਾਂ ਅੰਦਰ ਰਹਿ ਕੇ ਦੇਸ਼ ਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ਜੇਕਰ ਇਸ ਦੌਰਾਨ ਕਿਸੇ ਸਿਹਤ ਕਰਮਚਾਰੀ ਜਾਂ ਡਾਕਟਰਾਂ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਇਹ ਇੱਕ ਗੰਭੀਰ ਅਪਰਾਧ ਸਮਝਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 2016-17 ਵਿੱਚ ਰਾਸ਼ਟਰਪਤੀ ਨੇ ਨਸ਼ਾ ਵੇਚਣ ਵਾਲਿਆਂ ‘ਤੇ ਬਿਨ੍ਹਾਂ ਕਾਨੂੰਨੀ ਕਾਰਵਾਈ ਕੀਤੇ ਉਨ੍ਹਾਂ ਨੂੰ ਸਿੱਧੇ ਗੋਲੀ ਮਾਰਨ ਦੇ ਆਦੇਸ਼ ਜਾਰੀ ਕੀਤੇ ਸਨ। ਰਾਸ਼ਟਰਪਤੀ ਦਾ ਇਹ ਵਿਵਾਦਿਤ ਬਿਆਨ ਉਸ ਸਮੇਂ ਆਇਆ ਹੈ ਜਦੋਂ ਫਿਲਪੀਨਜ਼ ਵਿੱਚ ਕੋਰੋਨਾ ਦੇ 2300 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿਚੋਂ 96 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਰਾਸ਼ਟਰਪਤੀ ਰੋਡਰਿਗੋ ਦੀ ਕੋਰੋਨਾ ਜਾਂਚ ਰਿਪੋਰਟ ਨੈਗੇਟਿਵ ਪਾਈ ਗਈ ਹੈ।

ਦੱਸ ਦਈਏ ਕਿ ਬੀਤੇ ਬੁੱਧਵਾਰ ਕਿਰਗਿਸਤਾਨ ਦੀ ਸਰਕਾਰ ਨੇ ਕੋਰੋਨਾ ਵਾਇਰਸ ਵਰਗੀ ਜਾਨਲੇਵਾ ਮਹਾਂਮਾਰੀ ਨੂੰ ਲੈ ਕੇ ਢਿੱਲ ਵਰਤਣ ਦੇ ਦੋਸ਼ ਹੇਠ ਸਿਹਤ ਮੰਤਰੀ ਕੋਸਮੋਸਬੇਕ ਚੋਲਪੋਮਬੇਵ ਅਤੇ ਉਪ ਪ੍ਰਧਾਨ ਮੰਤਰੀ ਅਲਟੀਨਾਇ ਉਮਰਬੇਕੋਵਾ  ਨੂੰ ਬਰਖਾਸਤ ਕਰ ਦਿੱਤਾ ਹੈ।

- Advertisement -


Share this Article
Leave a comment