ਸਰਕਾਰੀ ਦਫਤਰਾਂ ‘ਚ ਬਾਬਾ ਸਾਹਿਬ ਤੇ ਸ਼ਹੀਦ-ਏ- ਆਜ਼ਮ ਦੀਆਂ ਫੋਟੋਆਂ ਲੱਗਣਗੀਆਂ, ਸੀ ਐੱਮ ਦੀ ਨਹੀਂ – ਮਾਨ

TeamGlobalPunjab
1 Min Read

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨੇ ਪਾਰਟੀ ਦੀ ਵੱਡੀ ਸਫਲਤਾ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਚੋਣਾਂ ਦੌਰਾਨ ਆਪਣੇ ਸਮੇਂ ਚੋਂ ਟਾਈਮ ਕੱਢ ਕੇ 20 ਦਿੰਨ ਪੰਜਾਬ ਲਈ ਕੰਪੇਨਿੰਗ ਕਰਨ ਲਈ ਲਾਏ ਇਸ ਗੱਲ ਲਈ ਉਹ ਕੇਜਰੀਵਾਲ ਦਾ ਧੰਨਵਾਦ ਕਰਦੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸਰਕਾਰੀ ਦਫ਼ਤਰ ਦੇ ਵਿੱਚ ਮੁੱਖ ਮੰਤਰੀ ਦੀ ਫੋਟੋ ਨਹੀਂ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸੰਵਿਧਾਨ ਦੀ ਰਚਨਾ ਕਰਨ ਵਾਲੇ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ – ਏ – ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਹੀ ਲਾਈਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਦੀ ਬਣ ਰਹੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਖਟਕੜ ਕਲਾਂ ‘ਚ ਹੋਵੇ।

ਮਾਨ ਨੇ ਆਪਣੇ ਭਾਸ਼ਨ ‘ਚ ਕਿਹਾ  ਕਿ ਮੁੱਖ ਮੰਤਰੀ ਬਣਨ ਦੇ ਬਾਅਦ  ਉਨ੍ਹਾਂ ਦੀ ਕਲਮ ਦਾ ਪਹਿਲਾ ਕੰਮ ਬੇਰੁਜ਼ਗਾਰੀ ਨੂੰ ਦੂਰ ਕਰਨਾ ਹੋਵੇਗਾ।

Share this Article
Leave a comment