ਪਾਕਿਸਤਾਨ ਏਅਰਲਾਈਨਜ਼ ਦੇ 2 ਕਰੂ ਮੈਂਬਰ ਕੈਨੇਡਾ ਲੈਂਡ ਹੁੰਦੇ ਹੀ ਹੋਏ ਗਾਇਬ

Global Team
2 Min Read

ਟੋਰਾਂਟੋ: ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੇ ਜਹਾਜ਼ ‘ਚ ਆਏ ਦੋ ਕਰੂ ਮੈਂਬਰ ਫਲਾਈਟ ਲੈਂਡ ਹੁੰਦਿਆਂ ਹੀ ਕਬੂਤਰ ਹੋ ਗਏ। ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੇ ਬੁਲਾਰੇ ਨੇ ਇਸ ਸਬੰਧੀ ਪੁਸ਼ਟੀ ਕੀਤੀ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਦੋ ਕਰੂ ਮੈਂਬਰਾਂ ਦੇ ਹਵਾਈ ਅੱਡੇ ਤੋਂ ਫਰਾਰ ਹੋਣ ਮਗਰੋਂ ਕਬੂਤਰ ਬਣੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੇ ਮੁਲਾਜ਼ਮਾਂ ਦੀ ਗਿਣਤੀ ਚਾਰ ਹੋ ਗਈ ਹੈ।

ਪਿਛਲੇ ਸਾਲ ਵੀ ਪਾਕਿਸਤਾਨ ਦੀ ਕੌਮੀ ਏਅਰਲਾਈਨ ਦੇ ਚਾਰ ਮੁਲਾਜ਼ਮ ਆਪਣੀ ਡਿਊਟੀ ਦੌਰਾਨ ਕੈਨੇਡਾ ਪੁੱਜੇ ਜ਼ਰੂਰ ਪਰ ਵਾਪਸ ਨਾ ਗਏ। ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੇ ਬੁਲਾਰੇ ਨੇ ਦੱਸਿਆ ਕਿ ਫਲਾਈਟ ਅਟੈਂਡੈਂਟ ਖਾਲਿਦ ਮਹਿਮੂਦ ਅਤੇ ਫਿਦਾ ਹੁਸੈਨ ਫਲਾਈਟ 772 ਰਾਹੀ ਇਸਲਾਮਾਬਾਦ ਤੋਂ ਟੋਰਾਂਟੋ ਪੁੱਜੇ ਪਰ ਜਦੋਂ ਜਹਾਜ਼ ਦੇ ਵਾਪਸੀ ਕਰਨ ਦਾ ਸਮਾਂ ਆਇਆ ਤਾਂ ਦੋਵੇਂ ਗਾਇਬ ਸਨ।

ਹਵਾਈ ਜਹਾਜ਼ ਨੂੰ ਦੋ ਫਲਾਈਟ ਅਟੈਂਡੈਂਟਸ ਤੋਂ ਬਗੈਰ ਹੀ ਇਸਲਾਮਾਬਾਦ ਪਰਤਣਾ ਪਿਆ। ਟੋਰਾਂਟੋ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ‘ਤੇ ਤੈਨਾਤ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫਸਰਾਂ ਨੂੰ ਇਸ ਬਾਰੇ ਜਾਣਕਾਰੀ ਦੇ ਦਿਤੀ ਗਈ ਹੈ। ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦਾ ਕਹਿਣਾ ਹੈ ਕਿ ਦੋਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਸੇਵਾਵਾਂ ਖਤਮ ਕਰ ਦਿਤੀਆਂ ਜਾਣਗੀਆਂ।

ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਗੰਭੀਰ ਆਰਥਿਕ ਸੰਕਟ ਵਿਚੋਂ ਲੰਘ ਰਹੀ ਹੈ ਅਤੇ ਪਿਛਲੇ ਮਹੀਨੇ ਇਸ ਦੀਆਂ ਸੈਂਕੜੇ ਉਡਾਣਾਂ ਰੱਦ ਕਰਨੀਆਂ ਪਈਆਂ। ਏਅਰਲਾਈਨ ਆਪਣੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਤੋਂ ਅਸਮਰੱਥ ਹੈ ਜਿਸ ਕਰ ਕੇ ਦਰਜਨਾਂ ਮੁਲਾਜ਼ਮ ਨੋਕਰੀ ਛੱਡ ਚੁੱਕੇ ਹਨ ਜਦਕਿ ਕਈ ਮੁਲਾਜ਼ਮਾਂ ਦੇ ਲੱਖਾਂ ਰੁਪਏ ਬਕਾਇਆ ਖੜੇ ਹਨ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment