ਪੀਆਈਬੀ ਦੇ ਪ੍ਰਮੁੱਖ ਡਾਇਰੈਕਟਰ ਜਨਰਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ, ਨਿਤਿਨ ਗਡਕਰੀ ਸਮੇਤ ਕਈ ਮੰਤਰੀਆਂ ‘ਤੇ ਮੰਡਰਾਇਆ ਖਤਰਾ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਹੁਣ ਕੋਰੋਨਾ ਦੇ ਕੇਂਦਰ ਸਰਕਾਰ ਦੇ ਪ੍ਰੈਸ ਇਨਫਰਮੇਸ਼ਨ ਬਿਓਰੋ (ਪੀਆਈਬੀ) ‘ਚ ਵੀ ਦਸਤਕ ਦੇ ਦਿੱਤੀ ਹੈ। ਪੀਆਈਬੀ ਦੇ ਪ੍ਰਮੁੱਖ ਡਾਇਰੈਕਟਰ ਜਨਰਲ ਕੇ.ਐਸ. ਧਤਵਾਲੀਆ ਦੀ ਬੀਤੇ ਐਤਵਾਰ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ‘ਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕੋਰੋਨਾ ਦੀ ਲਪੇਟ ‘ਚ ਕਿਵੇਂ ਆਏ ਹਨ। ਜਿਸ ਤੋਂ ਬਾਅਦ ਨੈਸ਼ਨਲ ਮੀਡੀਆ ਸੈਂਟਰ ਨੂੰ ਸੋਮਵਾਰ ਨੂੰ ਸੈਨੇਟਾਈਜ ਕਰਨ ਲਈ ਬੰਦ ਰੱਖਿਆ ਜਾਵੇਗਾ। ਪੀਆਈਬੀ ਦੇ ਪ੍ਰਮੁੱਖ ਡਾਇਰੈਕਟਰ ਜਨਰਲ ਦੇ ਕੋਰੋਨਾ ਸੰਕਰਮਿਤ ਪਾਏ ਜਾਣ ਤੋਂ ਬਾਅਦ ਨਿਤਿਨ ਗਡਕਰੀ ਸਮੇਤ ਕੇਂਦਰ ਸਰਕਾਰ ਦੇ ਕਈ ਮੰਤਰੀਆਂ ‘ਤੇ ਵੀ ਖਤਰਾ ਮੰਡਰਾ ਰਿਹਾ ਹੈ। ਪੀ

ਦਰਅਸਲ ਕੇ.ਐੱਸ. ਧਤਵਾਲੀਆ ਪ੍ਰੈਸ ਇਨਫਰਮੇਸ਼ਨ ਬਿਓਰੋ (ਪੀਆਈਬੀ) ਦੇ ਮੁਖੀ ਹੋਣ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਮੁੱਖ ਬੁਲਾਰਾ ਵੀ ਹਨ। ਉਨ੍ਹਾਂ ਨੇ ਬੀਤੇ ਸੋਮਵਾਰ ਅਤੇ ਬੁੱਧਵਾਰਨਿਤਿਨ ਗਡਕਰੀ, ਨਰਿੰਦਰ ਸਿੰਘ ਤੋਮਰ ਅਤੇ ਪ੍ਰਕਾਸ਼ ਜਾਵਡੇਕਰ ਨਾਲ ਸਟੇਜ ਸਾਂਝੀ ਕੀਤੀ ਸੀ। ਉਹ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਫੈਸਲਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦੇਣ ਲਈ ਇੱਕ ਕਾਨਫਰੰਸ ਵਿੱਚ ਇਨ੍ਹਾਂ ਮੰਤਰੀਆਂ ਨਾਲ ਮੰਚ’ ਤੇ ਮੌਜੂਦ ਸਨ। ਜਿਸ ਤੋਂ ਬਾਅਦ ਨਿਤਿਨ ਗਡਕਰੀ ਸਮੇਤ ਕੇਂਦਰ ਸਰਕਾਰ ਦੇ ਕਈ ਵੱਡੇ ਮੰਤਰੀਆਂ ‘ਤੇ ਵੀ ਖਤਰਾ ਮੰਡਰਾ ਰਿਹਾ ਹੈ।

ਹਾਲਾਂਕਿ ਦੇਰ ਰਾਤ ਤੱਕ ਇਸ ਬਾਤ ਦੀ ਜਾਣਕਾਰੀ ਨਹੀਂ ਮਿਲ ਪਾਈ ਸੀ ਕਿ ਇਨ੍ਹਾਂ ਉਕਤ ਮੰਤਰੀਆਂ ਨੂੰ ਵੀ ਇਕਾਂਤਵਾਸ ਕਰਨ ਦੀ ਹਦਾਇਤ ਕੀਤੀ ਗਈ ਹੈ ਜਾਂ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਕੋਰੋਨਾ ਟੈਸਟ ਕਰਵਾਏ ਜਾਣ ਦੀ ਕੋਈ ਜਾਣਕਾਰੀ ਹੈ। ਇਸ ਤੋਂ ਇਲਾਵਾ ਨੈਸ਼ਨਲ ਮੀਡੀਆ ਸੈਂਟਰ ਵਿਖੇ ਆਯੋਜਿਤ ਇਨ੍ਹਾਂ ਪ੍ਰੈਸ ਕਾਨਫਰੰਸਾਂ ਵਿਚ ਬਹੁਤ ਸਾਰੇ ਪੱਤਰਕਾਰ ਵੀ ਮੌਜੂਦ ਸਨ, ਪਰ ਉਨ੍ਹਾਂ ਦੇ ਸਟੇਜ ਤੋਂ ਦੂਰ ਬੈਠੇ ਰਹਿਣ ਕਾਰਨ ਸੰਕਰਮਿਤ ਹੋਣ ਦੀ ਸੰਭਾਵਨਾ ਨੂੰ ਬਹੁਤ ਘੱਟ ਮੰਨੀ ਜਾ ਰਹੀ ਹੈ।

Share this Article
Leave a comment