ਖੜੇ ਟਰਾਲੇ ਨਾਲ ਟਕਰਾਈ ਸ਼ਰਧਾਲੂਆਂ ਨਾਲ ਭਰੀ ਪਿਕਅੱਪ; ਅੱਠ ਦੀ ਮੌਤ

Global Team
2 Min Read

ਉੱਤਰ ਪ੍ਰਦੇਸ਼ : ਕੌਸ਼ਾਂਬੀ ਜ਼ਿਲ੍ਹੇ ਦੇ ਸੈਣੀ ਥਾਣਾ ਖੇਤਰ ਦੇ ਅਤਸਰਾਏ ਦੇ ਨੇੜੇ ਨੈਸ਼ਨਲ ਹਾਈਵੇਅ-2 ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਹੈ। 17 ਸ਼ਰਧਾਲੂ ਜ਼ਖਮੀ ਹੋ ਗਏ । ਇਹ ਹਾਦਸਾ ਸੈਣੀ ਥਾਣਾ ਖੇਤਰ ਦੇ ਡੋਰਮਾ ਪੈਟਰੋਲ ਪੰਪ ਦੇ ਨੇੜੇ ਉਸ ਸਮੇਂ ਵਾਪਰਿਆ, ਜਦੋਂ ਸੜਕ ਕਿਨਾਰੇ ਖੜ੍ਹੇ ਇੱਕ ਟਰਾਲੇ ਵਿੱਚ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਪਿਕਅੱਪ ਬੇਕਾਬੂ ਹੋ ਕੇ ਟਕਰਾ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਕਅੱਪ ਦੇ ਪਰਖੱਚੇ ਉੱਡ ਗਏ ਅਤੇ ਉਸ ਵਿੱਚ ਸਵਾਰ ਯਾਤਰੀਆਂ ਵਿੱਚ ਚੀਕ-ਚਿਹਾੜਾ ਮਚ ਗਿਆ। ਮਰਨ ਵਾਲਿਆਂ ਵਿੱਚ ਤਿੰਨ ਬੱਚੇ, ਤਿੰਨ ਮਹਿਲਾਵਾਂ ਅਤੇ ਦੋ ਪੁਰਸ਼ ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਪਿਕਅੱਪ ਵਿੱਚ ਕਰੀਬ 25 ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਮਹਿਲਾਵਾਂ ਅਤੇ ਬੱਚੇ ਵੀ ਸ਼ਾਮਲ ਸਨ। ਇਹ ਸਾਰੇ ਲੋਕ ਫਤਿਹਪੁਰ ਜ਼ਿਲ੍ਹੇ ਦੇ ਮਲਵਾਂ ਖੇਤਰ ਦੇ ਬੜੋਖਰ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਉਹ ਰਾਮ ਨੌਮੀ ਦੇ ਮੌਕੇ ‘ਤੇ ਬੱਚੇ ਦਾ ਮੁੰਡਨ ਕਰਵਾਉਣ ਲਈ ਪ੍ਰਯਾਗਰਾਜ ਆਏ ਸਨ। ਇੱਥੇ ਸੰਗਮ ਇਸ਼ਨਾਨ ਅਤੇ ਮੁੰਡਨ ਸੰਸਕਾਰ ਕਰਵਾਉਣ ਤੋਂ ਬਾਅਦ ਉਹ ਪਿਕਅੱਪ ਰਾਹੀਂ ਫਤਿਹਪੁਰ ਵਾਪਸ ਜਾ ਰਹੇ ਸਨ ਕਿ ਸੈਣੀ ਇਲਾਕੇ ਵਿੱਚ ਇਹ ਹਾਦਸਾ ਵਾਪਰ ਗਿਆ। ਇਹ ਘਟਨਾ ਬਾਅਦ ਦੁਪਹਿਰ ਕਰੀਬ ਪੌਣੇ ਚਾਰ ਵਜੇ ਵਾਪਰੀ।

ਘਟਨਾ ਤੋਂ ਬਾਅਦ ਮੌਕੇ ‘ਤੇ ਅਫ਼ਰਾ-ਤਫ਼ਰੀ ਮਚ ਗਈ। ਸੜਕ ‘ਤੇ ਜ਼ਖਮੀਆਂ ਦਾ ਚੀਕ-ਚਿਹਾੜਾ ਸੁਣ ਕੇ ਸਥਾਨਕ ਲੋਕ ਮਦਦ ਲਈ ਦੌੜੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚੀ। ਜ਼ਖਮੀਆਂ ਨੂੰ ਹਸਪਤਾਲ ਭੇਜਣ ਲਈ ਚਾਰ ਐਂਬੂਲੈਂਸਾਂ ਲਗਾਈਆਂ ਗਈਆਂ। ਹਾਦਸੇ ਕਾਰਨ ਕੁਝ ਦੇਰ ਤੱਕ ਹਾਈਵੇਅ ‘ਤੇ ਜਾਮ ਦੀ ਸਥਿਤੀ ਬਣੀ ਰਹੀ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment