ਰਾਹੁਲ ਗਾਂਧੀ ਖਿਲਾਫ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ, ਬਿੱਟੂ ਸਣੇ 4 ਨੇਤਾਵਾਂ ਖਿਲਾਫ FIR

Global Team
2 Min Read

ਨਵੀਂ ਦਿੱਲੀ: ਕਾਂਗਰਸ ਪਾਰਟੀ ਨੇ ਆਪਣੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਨੂੰ ਗੰਭੀਰਤਾ ਨਾਲ ਲਿਆ ਹੈ। ਹਾਲ ਹੀ ‘ਚ ਭਾਜਪਾ ਅਤੇ ਉਸ ਦੀ ਹਮਾਇਤੀ ਪਾਰਟੀ ਦੇ ਨੇਤਾਵਾਂ ਨੇ ਰਾਹੁਲ ਗਾਂਧੀ ਦਾ ਵਿਰੋਧ ਕਰਨ ਲਈ ਇਤਰਾਜ਼ਯੋਗ ਅਤੇ ਗੈਰ-ਜਮਹੂਰੀ ਸ਼ਬਦਾਂ ਦੀ ਵਰਤੋਂ ਕੀਤੀ ਸੀ। ਕੇਸੀ ਵੇਣੂਗੋਪਾਲ ਸਮੇਤ ਕਈ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਇਸ ‘ਤੇ ਸਖ਼ਤ ਨਾਰਾਜ਼ਗੀ ਜਤਾਈ ਹੈ। ਪਾਰਟੀ ਨੇ ਅਦਾਲਤ ਤੱਕ ਪਹੁੰਚ ਕਰਕੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਕਾਂਗਰਸ ਨੇ ਸਵਾਲ ਉਠਾਇਆ ਹੈ ਕਿ ਰਵਨੀਤ ਸਿੰਘ ਬਿੱਟੂ ਵੱਲੋਂ ਰਾਹੁਲ ਗਾਂਧੀ ਲਈ ਵਰਤੀ ਗਈ ਭਾਸ਼ਾ ਦੀ ਨਿੰਦਾ ਭਾਜਪਾ ਦੇ ਕਿਸੇ ਸੀਨੀਅਰ ਆਗੂ ਨੇ ਕਿਉਂ ਨਹੀਂ ਕੀਤੀ?

ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਰਾਹੁਲ ਗਾਂਧੀ ‘ਤੇ ਭਾਜਪਾ ਨੇਤਾਵਾਂ ਦੀ ਭਾਸ਼ਾ ਨੂੰ ਲੈ ਕੇ ਸਾਰੀਆਂ ਸੂਬਾ ਇਕਾਈਆਂ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਰਾਹੁਲ ਗਾਂਧੀ ਖ਼ਿਲਾਫ਼ ਅਪਸ਼ਬਦ ਵਰਤਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਕਿਹਾ ਹੈ। ਕੇਸੀ ਵੇਣੂਗੋਪਾਲ ਨੇ ਕਿਹਾ ਕਿ ਹਾਲ ਹੀ ਵਿੱਚ ਭਾਜਪਾ ਆਗੂਆਂ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਬਹੁਤ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ। ਜੋ ਕਿ ਨਿੰਦਣਯੋਗ ਅਤੇ ਲੋਕਤੰਤਰ ਦੇ ਵਿਰੁੱਧ ਹੈ।

ਅਜੇ ਮਾਕਨ ਕਰਾਇਆ ਨੇ ਕੇਸ ਦਰਜ

ਕਾਂਗਰਸ ਪਾਰਟੀ ਨੇ ਵੀ ਰਾਹੁਲ ਖਿਲਾਫ ਦੁਰਵਿਵਹਾਰ ਦੀਆਂ ਸ਼ਿਕਾਇਤਾਂ ਦਰਜ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸ ਦੇ ਸੀਨੀਅਰ ਨੇਤਾ ਅਜੇ ਮਾਕਨ ਨੇ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਉਹਨਾਂ ਨੇ ਦਿੱਲੀ ਦੇ ਤੁਗਲਕ ਰੋਡ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਅਜੇ ਮਾਕਨ ਨੇ ਇਸ ਮਾਮਲੇ ਵਿੱਚ ਚਾਰ ਨੇਤਾਵਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਉਹਨਾਂ ਨੇ ਅਦਾਲਤ ਵਿੱਚ ਜਨਹਿੱਤ ਪਟੀਸ਼ਨ ਵੀ ਦਾਇਰ ਕੀਤੀ ਹੈ।

- Advertisement -

ਇਨ੍ਹਾਂ ਚਾਰ ਆਗੂਆਂ ਖ਼ਿਲਾਫ਼ ਕੇਸ

ਕਾਂਗਰਸ ਨੇ ਜਿਨ੍ਹਾਂ ਆਗੂਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ, ਉਨ੍ਹਾਂ ਵਿੱਚ ਭਾਜਪਾ ਆਗੂ ਤਰਵਿੰਦਰ ਸਿੰਘ ਮਾਰਵਾਹ, ਸ਼ਿਵ ਸੈਨਾ ਸ਼ਿੰਦੇ ਧੜੇ ਦੇ ਆਗੂ ਸੰਜੇ ਗਾਇਕਵਾੜ, ਕੇਂਦਰੀ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅਤੇ ਯੂਪੀ ਸਰਕਾਰ ਦੇ ਮੰਤਰੀ ਰਘੂਰਾਜ ਸਿੰਘ ਸ਼ਾਮਲ ਹਨ। ਕਾਂਗਰਸ ਪਾਰਟੀ ਨੇ ਇਨ੍ਹਾਂ ਆਗੂਆਂ ਖ਼ਿਲਾਫ਼ ਧਾਰਾ 351, 352, 353 ਅਤੇ 61 ਤਹਿਤ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।

 

Share this Article
Leave a comment