ਮੁਹਾਲੀ: ਪੰਜਾਬ ਵਿੱਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਭੇਜੀਆਂ ਬੱਸਾਂ ‘ਚ ਨਾਂਦੇੜ ਸਾਹਿਬ ਤੋਂ ਪਰਤੇ 9 ਸ਼ਰਧਾਲੂਆਂ ਦੀ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਇਹ ਖਤਰਾ ਹੋਰ ਵਧ ਗਿਆ ਹੈ। ਜਿਸ ਤੋਂ ਬਾਅਦ ਹੁਣ ਸਾਰੇ ਸ਼ਰਧਾਲੂਆਂ ਜਾਂਚ ਕਰ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ।
ਬੀਤੀ ਰਾਤ ਮੁਹਾਲੀ ਦੇ ਵਿੱਚ 36 ਸ਼ਰਧਾਲੂਆਂ ਅਤੇ ਦੋ ਬੱਸ ਡਰਾਈਵਰਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਇਹ ਸ਼ਰਧਾਲੂ ਰਾਤ ਦੋ ਵਜੇ ਮੁਹਾਲੀ ਪਹੁੰਚੇ ਸਨ ਜਿਸ ਤੋਂ ਬਾਅਦ ਇਨ੍ਹਾਂ ਨੂੰ ਸੈਕਟਰ 70 ਦੇ ਸਕੂਲ ਦੇ ਵਿੱਚ ਰੱਖਿਆ ਗਿਆ ਹੈ ਇੱਥੇ ਇਨ੍ਹਾਂ ਦਾ ਮੈਡੀਕਲ ਚੈੱਕਅਪ ਕੀਤਾ ਜਾ ਰਿਹਾ ਹੈ।
ਦੱਸ ਦਈਏ ਬੀਤੇ ਦਿਨੀਂ ਹਸੁਰ ਸਾਹਿਬ ਤੋਂ ਪਰਤੇ 11 ਸ਼ਰਧਾਲੂਆਂ ਦੇ ਜੱਥੇ ‘ਚੋਂ 9 ਲੋਕਾਂ ਦਾ ਕੋਰੋਨਾ ਵਾਇਰਸ ਟੈਸਟ ਪਾਜ਼ਿਟਿਵ ਪਾਇਆ ਗਿਆ ਹੈ। ਇਨ੍ਹਾਂ ਵਿਚ 6 ਤਰਨਤਾਰਨ ਜ਼ਿਲ੍ਹੇ ਦੇ ਅਤੇ ਤਿੰਨ ਕਪੂਰਥਲਾ ਜਿਲ੍ਹੇ ਦੇ ਹਨ।