ਅਰੁਣਾਚਲ ‘ਚ ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਕਰੈਸ਼

Prabhjot Kaur
1 Min Read

ਤਵਾਂਗ: ਭਾਰਤੀ ਫੌਜ ਦਾ ਇੱਕ ਚੀਤਾ ਹੈਲੀਕਾਪਟਰ ਅੱਜ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ ਨੇੜੇ ਹਾਦਸਾਗ੍ਰਸਤ ਹੋ ਗਿਆ। ਫੌਜ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਇਕ ਪਾਇਲਟ ਦੀ ਮੌਤ ਹੋ ਗਈ ਹੈ।

ਭਾਰਤੀ ਫੌਜ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹੈਲੀਕਾਪਟਰ ਸਵੇਰੇ 10 ਵਜੇ ਦੇ ਲਗਭਗ ਰੁਟੀਨ ਉਡਾਣ ਦੌਰਾਨ ਕਰੈਸ਼ ਹੋ ਗਿਆ। ਇਸ ਘਟਨਾ ‘ਚ ਦੋਵੇਂ ਪਾਇਲਟ ਬੁਰੀ ਤਰ੍ਹਾਂ ਜ਼ਖਮੀ ਹੋ ਗਏ।

ਉਨ੍ਹਾਂ ਨੇ ਦੱਸਿਆ ਕਿ ਹਾਦਸੇ ‘ਚ ਪਾਇਲਟ ਕਰਨਲ ਸੌਰਭ ਯਾਦਵ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਟੀਮ ਦੇ ਹੋਰ ਮੈਂਬਰਾਂ ਦਾ ਇਲਾਜ ਚੱਲ ਰਿਹਾ ਹੈ। ਅਧਿਕਾਰੀਆਂ ਮੁਤਾਬਕ ਉੱਤਰ-ਪੂਰਬੀ ਸੂਬੇ ਵਿੱਚ ਵਾਪਰੇ ਹਾਦਸੇ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ ਤੇ ਫਿਲਹਾਲ ਜਾਂਚ ਜਾਰੀ ਹੈ।

ਦੱਸਣਯੋਗ ਹੈ ਕਿ ਦਸੰਬਰ 2021 ਵਿੱਚ ਮੌਜੂਦਾ ਚੀਫ਼ ਆਫ਼ ਡਿਫੈਂਸ ਸਟਾਫ਼ ਬਿਪਿਨ ਰਾਵਤ ਦੀ ਵੀ ਇੱਕ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਦਾ Mi-17V5 ਹੈਲੀਕਾਪਟਰ ਸਫ਼ਰ ਦੌਰਾਨ ਕ੍ਰੈਸ਼ ਹੋ ਗਿਆ ਸੀ। ਇਸ ਘਟਨਾ ‘ਚ ਉਨ੍ਹਾਂ ਦੀ ਪਤਨੀ ਅਤੇ 9 ਹੋਰ ਲੋਕ ਮਾਰੇ ਗਏ ਸਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment