ਉੱਤਰੀ ਕੈਰੋਲੀਨਾ ਹਾਈਵੇਅ ‘ਤੇ ਟਰੈਕਟਰ-ਟ੍ਰੇਲਰ ਨਾਲ ਟਕਰਾਉਣ ਤੋਂ ਬਾਅਦ ਜਹਾਜ਼ ਹਾਦਸਾਗ੍ਰਸਤ

TeamGlobalPunjab
1 Min Read

ਲੈਕਸਿੰਗਟਨ- ਅਮਰੀਕਾ ਵਿੱਚ ਉੱਤਰੀ ਕੈਰੋਲੀਨਾ ਵਿੱਚ ਬੁੱਧਵਾਰ ਨੂੰ ਇੱਕ ਹਾਈਵੇਅ ਉੱਤੇ ਇੱਕ ਜਹਾਜ਼ ਇੱਕ ਟਰੈਕਟਰ-ਟ੍ਰੇਲਰ ਨਾਲ ਟਕਰਾ ਗਿਆ। ਜਿਸ ਕਾਰਨ ਪਾਇਲਟ ਦੀ ਮੌਤ ਹੋ ਗਈ। ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਨੇ ਕਿਹਾ ਕਿ ਦੋ ਇੰਜਣਾਂ ਵਾਲਾ ਬੀਚਕ੍ਰਾਫਟ ਬੈਰਨ ਸ਼ਾਮ 5:35 ਵਜੇ ਲੈਕਸਿੰਗਟਨ ਦੇ ਡੇਵਿਡਸਨ ਕਾਉਂਟੀ ਹਵਾਈ ਅੱਡੇ ਨੇੜੇ ਹਾਦਸਾਗ੍ਰਸਤ ਹੋ ਗਿਆ ਅਤੇ ਅੰਤਰਰਾਜੀ 85 ਦੱਖਣੀ ਹਾਈਵੇਅ ‘ਤੇ ਇੱਕ ਟਰੈਕਟਰ ਟ੍ਰੇਲਰ ਨਾਲ ਟਕਰਾ ਗਿਆ।

ਸ਼ੁਰੂਆਤੀ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਜਹਾਜ਼ ਹਵਾਈ ਅੱਡੇ ਤੋਂ ਉਡਾਣ ਭਰ ਰਿਹਾ ਸੀ ਉਦੋਂ ਹੀ ਇਹ ਹੇਠਾਂ ਡਿੱਗ ਗਿਆ ਅਤੇ ਇੱਕ ਟਰੈਕਟਰ-ਟ੍ਰੇਲਰ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਪਾਇਲਟ ਦੀ ਮੌਤ ਹੋ ਗਈ। ਉਸ ਦੀ ਪਛਾਣ ਅਜੇ ਸਾਹਮਣੇ ਨਹੀਂ ਆਈ ਹੈ।

FAA ਨੇ ਕਿਹਾ ਕਿ ਉਹ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਦੇ ਸਹਿਯੋਗ ਨਾਲ ਹਾਦਸੇ ਦੀ ਜਾਂਚ ਕਰੇਗਾ।ਅਖਬਾਰਾਂ ਦੀਆਂ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਟਰੈਕਟਰ ਟ੍ਰੇਲਰ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment