ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਜਹਾਜ਼ ਦੇ ਟਾਇਰ ਨੂੰ ਲੱਗੀ ਭਿਆਨਕ ਅੱਗ; 289 ਯਾਤਰੀ ਸਨ ਜਹਾਜ਼ ਵਿੱਚ ਸਵਾਰ

Global Team
2 Min Read

ਕਾਠਮੰਡੂ: ਨੇਪਾਲ ਦੀ ਰਾਜਧਾਨੀ ਕਾਠਮੰਡੂ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਇੱਕ ਜਹਾਜ਼ ਦੀ ਲੈਂਡਿੰਗ ਦੌਰਾਨ ਉਸ ਦੇ ਟਾਇਰ ‘ਚ ਅੱਗ ਲੱਗ ਗਈ। ਇਸ ਘਟਨਾ ਕਾਰਨ ਹਵਾਈ ਅੱਡੇ ‘ਤੇ ਹੜਕੰਪ ਮਚ ਗਿਆ। ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਜਹਾਜ਼ ਦੇ ਅੰਦਰ ਚਾਲਕ ਦਲ ਦੇ ਮੈਂਬਰਾਂ ਸਮੇਤ ਕੁੱਲ 289 ਲੋਕ ਸਵਾਰ ਸਨ। ਪੁਲਿਸ ਨੇ ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਅੱਗ ‘ਤੇ ਕਾਬੂ ਪਾਇਆ ਜਾ ਚੁੱਕਾ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਧਾਨੀ ਕਾਠਮੰਡੂ ਦੇ ਤ੍ਰਿਭੁਵਨ ਇੰਟਰਨੈਸ਼ਨਲ ਏਅਰਪੋਰਟ ‘ਤੇ ਲੈਂਡਿੰਗ ਦੌਰਾਨ ਵਾਪਰੀ। ਪੁਲਿਸ ਨੇ ਦੱਸਿਆ ਕਿ ਅੱਗ ਬੁਝਾ ਦਿੱਤੀ ਗਈ ਹੈ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਟਰਕਿਸ਼ ਏਅਰਲਾਈਨਜ਼ ਦੀ ਫਲਾਈਟ TK 726 ਇੰਸਤਾਂਬੁਲ ਤੋਂ ਕਾਠਮੰਡੂ ਆ ਰਹੀ ਸੀ ਅਤੇ ਲੈਂਡਿੰਗ ਦੇ ਸਮੇਂ ਉਸ ਦੇ ਟਾਇਰ ਨੂੰ ਅੱਗ ਲੱਗ ਗਈ। ਫਾਇਰ ਇੰਜਣ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ, ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਧਿਕਾਰੀਆਂ ਅਨੁਸਾਰ ਫਲਾਈਟ ਵਿੱਚ ਕੁੱਲ 278 ਯਾਤਰੀ ਅਤੇ 11 ਕਰੂ ਮੈਂਬਰ ਸਵਾਰ ਸਨ। ਯਾਤਰੀਆਂ ਵਿੱਚ ਸੰਯੁਕਤ ਰਾਸ਼ਟਰ (UN) ਦੇ ਕੁਝ ਅਧਿਕਾਰੀ ਵੀ ਸ਼ਾਮਲ ਸਨ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇੱਕ ਵੀਡੀਓ ਵਿੱਚ ਜਹਾਜ਼ ਦੇ ਸੱਜੇ ਲੈਂਡਿੰਗ ਗੀਅਰ ਵਿੱਚ ਅੱਗ ਲੱਗੀ ਹੋਈ ਦਿਖਾਈ ਦੇ ਰਹੀ ਹੈ, ਜਿਸ ਕਾਰਨ ਧੂੰਏਂ ਦਾ ਸੰਘਣਾ ਬੱਦਲ ਉੱਠ ਰਿਹਾ ਹੈ। ਜਹਾਜ਼ ਵਿੱਚ ਸਵਾਰ ਯਾਤਰੀਆਂ ਨੂੰ ਐਮਰਜੈਂਸੀ ਦਰਵਾਜ਼ਿਆਂ ਰਾਹੀਂ ਬਾਹਰ ਕੱਢਿਆ ਗਿਆ। ਇਸ ਘਟਨਾ ਨੂੰ ਲੈ ਕੇ ਏਅਰਪੋਰਟ ਜਾਂ ਏਅਰਲਾਈਨ ਕੰਪਨੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਨਾਲ ਹੀ, ਘਟਨਾ ਦੇ ਪਿੱਛੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment