ਨਿਊਜ਼ ਡੈਸਕ: ਜੈਪੁਰ ਤੋਂ ਚੇਨਈ ਆ ਰਿਹਾ ਇੱਕ ਜਹਾਜ਼ ਲਗਭਗ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਸਵੇਰੇ ਚੇਨਈ ਹਵਾਈ ਅੱਡੇ ‘ਤੇ ਉਤਰਨ ਤੋਂ ਪਹਿਲਾਂ ਹੀ ਜਹਾਜ਼ ਦਾ ਟਾਇਰ ਫਟ ਗਿਆ। ਇਸ ਦੀ ਸੂਚਨਾ ਮਿਲਦੇ ਹੀ ਜਹਾਜ਼ ‘ਚ ਬੈਠੇ ਯਾਤਰੀਆਂ ‘ਚ ਡਰ ਦਾ ਮਾਹੌਲ ਬਣ ਗਿਆ ਸੀ। ਹਾਲਾਂਕਿ ਅਧਿਕਾਰੀਆਂ ਨੇ ਇਸ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ।
ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਜਹਾਜ਼ ਤੋਂ ਸੁਰੱਖਿਅਤ ਉਤਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ‘ਤੇ ਜਹਾਜ਼ ਦੇ ਉਤਰਨ ਤੋਂ ਪਹਿਲਾਂ ਪਾਇਲਟ ਨੂੰ ਟਾਇਰ ਫਟਣ ਦਾ ਪਤਾ ਲੱਗਾ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਬਾਰੇ ਅਧਿਕਾਰੀਆਂ ਨੂੰ ਸੂਚਿਤ ਕੀਤਾ। ਅਧਿਕਾਰੀਆਂ ਅਨੁਸਾਰ ਪਾਇਲਟ ਤੋਂ ਸੂਚਨਾ ਮਿਲਣ ਤੋਂ ਬਾਅਦ ਅਜਿਹੇ ਹਾਲਾਤਾਂ ‘ਚ ਜਹਾਜ਼ ਨੂੰ ਲੈਂਡ ਕਰਨ ਲਈ ਨਿਰਧਾਰਿਤ ਨਿਯਮਾਂ ਦੀ ਪਾਲਣਾ ਕੀਤੀ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਨੂੰ ਐਮਰਜੈਂਸੀ ਸਥਿਤੀ ‘ਚ ਉਤਾਰਿਆ ਗਿਆ। ਇਸ ਤੋਂ ਬਾਅਦ ਜਹਾਜ਼ ਦੀ ਜਾਂਚ ਕੀਤੀ ਗਈ। ਇਸ ਦੌਰਾਨ ਇਸ ਦਾ ਵ੍ਹੀਲ ਨੰਬਰ-2 ਖਰਾਬ ਪਾਇਆ ਗਿਆ, ਜਿਸ ਦੇ ਕਈ ਟੁਕੜੇ ਖੱਬੇ ਪਾਸਿਓਂ ਅੰਦਰੋਂ ਬਾਹਰ ਆ ਰਹੇ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।