ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ): ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਕੋਰੋਨਾ ਪੀਡ਼ਤਾਂ ਨੂੰ ਪਲਾਜ਼ਮਾ ਦਾਨ ਕਰੇਂਗਾ। ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਐਲਾਨ।
ਬੰਟੀ ਰੋਮਾਣਾ ਨੇ ਕਿਹਾ ਕਿ ਲੋਕ ਸੇਵਾ ਦੇ ਮੱਦੇਨਜ਼ਰ ਯੂਥ ਅਕਾਲੀ ਦਲ ਨੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਇਹ ਜਾਣਕਾਰੀ ਦਿੱਤੀ ਕਿ ਪਲਾਜ਼ਮਾਂ ਬੈਂਕ ਡੋਨਰ ਵਿਸ਼ੇਸ ਤੌਰ ‘ਤੇ ਤਿਆਰ ਕੀਤਾ ਗਿਆ ਹਾਂ, 9908000013, 9779171507, 8427544763 ਮੋਬਾਈਲ ਨੰਬਰਾਂ ‘ਤੇ ਫੋਨ ਕਰਕੇ ਪਲਾਜ਼ਮਾ ਦੀ ਮੰਗ ਕੀਤੀ ਜਾ ਸਕਦੀ ਹੈ। ਯੂਥ ਅਕਾਲੀ ਦਲ ਦੇ ਟਵਿੱਟਰ ਉਤੇ ਵੀ ਮੁਲਾਜ਼ਮਾਂ ਦੀ ਮੰਗ ਰੱਖੀ ਜਾ ਸਕਦੀ ਹੈ
ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਮੈਡੀਕਲ ਸਹੂਲਤਾਂ ਦੀ ਘਾਟ ਦਾ ਮੁੱਦਾ ਵੀ ਬੰਟੀ ਰੋਮਾਣਾ ਨੇ ਉਠਾਇਆ। ਉਨ੍ਹਾਂ ਦੋਸ਼ ਹੈ ਕਿ ਸਹੂਲਤਾਂ ਦੀ ਘਾਟ ਲਈ ਸਟੇਟ ਸਰਕਾਰ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚੋਣਾਂ ਵੱਲ ਵਧੇਰੇ ਗੰਭੀਰਤਾ ਵਿਖਾ ਰਹੀ ਹੈ ਜਦਕਿ ਲੋਕਾਂ ਦੇ ਹਿੱਤ ਕੇਂਦਰ ਸਰਕਾਰ ਨੂੰ ਪਿਆਰੇ ਨਹੀਂ।
ਬੰਟੀ ਰੋਮਾਣਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ਼ ਲਗਾੲੇ ਕਿ ਉਹ ਆਪਣੇ ਫਾਰਮ ਹਾਊਸ ਵਿੱਚੋਂ ਬਾਹਰ ਨਹੀਂ ਨਿਕਲ ਰਹੇ ਪਿਛਲੇ ਇਕ ਸਾਲ ਤੋਂ ਉਨ੍ਹਾਂ ਸੇ ਸੁਰ ਤੋਂ ਵੇਖਣ ਲਈ ਕਿਸੇ ਵੀ ਹਸਪਤਾਲ ਜਾਂ ਡਿਸਪੈਂਸਰੀ ਦਾ ਦੌਰਾ ਨਹੀਂ ਕੀਤਾ।
ਉਨ੍ਹਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਉਤੇ ਵੀ ਦੋਸ਼ ਲਗਾਇਆ ਕਿ ਉਹ ਵੀ ਪੰਜਾਬ ਵਿੱਚ ਸਿਹਤ ਸਹੂਲਤਾਂ ਪ੍ਰਤੀ ਗੰਭੀਰ ਨਹੀਂ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੱਤਾਧਾਰੀ ਕੁਰਸੀ ਦੀ ਲੜਾਈ ਲੜ ਰਹੇ ਹਨ ਜਦਕਿ ਲੋਕਾਂ ਦੇ ਹਿੱਤ ਭੁੱਲ ਬੈਠੇ ਹਨ। 9000 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਗਈ ਹੈ। ਮੌਤ ਦਰ ਵੀ ਪੰਜਾਬ ਵਿੱਚ ਹੋਰਨਾਂ ਸੂਬਿਆਂ ਨਾਲੋਂ ਵਧੇਰੇ ਹੈ। ਰੋਜ਼ਾਨਾ 100 ਲੋਕੀਂ ਇਸ ਮਹਾਂਮਾਰੀ ਦੀ ਭੇਟ ਚੜ੍ਹ ਰਹੇ ਹਨ।