ਚੰਡੀਗੜ੍ਹ: ਮੁੰਬਈ ਪੁਲਿਸ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਮਾਮਲੇ ‘ਚ ਬਿਸ਼ਨੋਈ ਗਿਰੋਹ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਸੁੱਖਾ ਉਰਫ ਸੁਖਬੀਰ ਬਲਬੀਰ ਸਿੰਘ ਨੂੰ ਪਨਵੇਲ ਟਾਊਨ ਪੁਲਿਸ ਨਵੀ ਮੁੰਬਈ ਦੀ ਟੀਮ ਨੇ ਬੁੱਧਵਾਰ ਨੂੰ ਪਾਣੀਪਤ, ਹਰਿਆਣਾ ਤੋਂ ਕਾਬੂ ਕੀਤਾ ਸੀ। ਅਧਿਕਾਰੀ ਨੇ ਦੱਸਿਆ ਕਿ ਸੁਖਬੀਰ ਨੇ ਕਥਿਤ ਤੌਰ ‘ਤੇ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੂੰ ਸਲਮਾਨ ਖਾਨ ਨੂੰ ਮਾਰਨ ਦੀ ਜ਼ਿੰਮੇਵਾਰੀ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਸੁਖਬੀਰ ਪਾਕਿਸਤਾਨ ਵਿੱਚ ਬੈਠੇ ਆਪਣੇ ਮਾਸਟਰ ਡੋਗਰ ਦੇ ਸੰਪਰਕ ਵਿੱਚ ਸੀ। ਅਧਿਕਾਰੀ ਨੇ ਕਿਹਾ ਕਿ ਸਿੰਘ ਨੇ ਬਿਸ਼ਨੋਈ ਗੈਂਗ ਦੇ ਮੈਂਬਰਾਂ ਨਾਲ ਮਿਲ ਕੇ ਸਲਮਾਨ ਖਾਨ ਨੂੰ ਮਾਰਨ ਦੀ ਕਥਿਤ ਸਾਜ਼ਿਸ਼ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਤੋਂ ਏ.ਕੇ.-47, ਐੱਮ.16 ਅਤੇ ਏ.ਕੇ.92 ਵਰਗੇ ਹਥਿਆਰਾਂ ਦੀ ਵਰਤੋਂ ਕਰਨ ਦੀ ਯੋਜਨਾ ਬਣਾਈ ਸੀ।
ਪੁਲਿਸ ਨੇ ਦੱਸਿਆ ਕਿ ਉਸ ਨੂੰ ਨਵੀਂ ਮੁੰਬਈ ਲਿਆ ਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਅਧਿਕਾਰੀ ਨੇ ਦੱਸਿਆ ਕਿ ਨਵੀਂ ਮੁੰਬਈ ਪੁਲਿਸ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਮਾਮਲੇ ‘ਚ ਸੁਖਬੀਰ ਸਿੰਘ ਤੋਂ ਵੀ ਪੁੱਛਗਿੱਛ ਕਰੇਗੀ।
ਉਨ੍ਹਾਂ ਦੱਸਿਆ ਕਿ ਇਸ ਸਾਲ 24 ਅਪ੍ਰੈਲ ਨੂੰ ਨਵੀਂ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਬਿਸ਼ਨੋਈ ਗੈਂਗ ਦੇ 18 ਮੈਂਬਰਾਂ ਅਤੇ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਸੀ।ਇਹ ਗ੍ਰਿਫਤਾਰੀਆਂ ਬਿਸ਼ਨੋਈ ਗੈਂਗ ਦੇ ਮੈਂਬਰਾਂ ਵੱਲੋਂ ਬਾਂਦਰਾ, ਮੁੰਬਈ ਵਿੱਚ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਤੋਂ ਬਾਅਦ ਹੋਈਆਂ ਹਨ। ਅਧਿਕਾਰੀ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਉਸ ਦਾ ਭਰਾ ਅਨਮੋਲ, ਸੰਪਤ ਨਹਿਰਾ, ਗੋਲਡੀ ਬਰਾੜ ਅਤੇ ਰੋਹਿਤ ਗੋਧਰਾ ਐਫਆਈਆਰ ਵਿੱਚ ਨਾਮਜ਼ਦ ਮੁਲਜ਼ਮਾਂ ਵਿੱਚ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।