‘PM ਦੀ ਸੁਰੱਖਿਆ ‘ਚ ਨਹੀਂ ਵਰਤੀ ਕੋਈ ਕੁਤਾਹੀ, ਮੋਦੀ ਨੇ ਪਹਿਲਾਂ ਹਵਾਈ ਯਾਤਰਾ ਰਾਹੀਂ ਫ਼ਿਰੋਜ਼ਪੁਰ ਜਾਣਾ ਸੀ ਪਰ ਮੌਕੇ ‘ਤੇ ਬਦਲੀ ਯੋਜਨਾ:ਚੰਨੀ

TeamGlobalPunjab
3 Min Read

ਚੰਡੀਗੜ੍ਹ: ਸੁਰੱਖਿਆ ਪ੍ਰਬੰਧਾਂ ਕਾਰਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਰੱਦ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਆਹਮੋ-ਸਾਹਮਣੇ ਹੁੰਦੇ ਨਜ਼ਰ ਆ ਰਹੇ ਹਨ।

ਇਸ ਮਸਲੇ ‘ਤੇ ਕੇਂਦਰ ਸਰਕਾਰ ਦੇ ਮੰਤਰੀਆਂ ਦੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਮਸਲੇ ‘ਤੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੋਈ ਖਾਮੀ ਰੱਖੀ ਗਈ ਸੀ। ਉਨ੍ਹਾਂ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਗ੍ਰਹਿ ਮੰਤਰਾਲੇ ਨੇ ਸ੍ਰੀ ਮੋਦੀ ਦੀ ਪੰਜਾਬ ਰੈਲੀ ਰੱਦ ਹੋਣ ਤੋਂ ਬਾਅਦ ਰਾਜ ਨੂੰ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ। ਚੰਨੀ ਨੇ ਕਿਹਾ ਕਿ ਬਠਿੰਡਾ ਤੋਂ ਫਿਰੋਜ਼ਪੁਰ ਤੱਕ ਸੜਕੀ ਯਾਤਰਾ ਕਰਨਾ ਪ੍ਰਧਾਨ ਮੰਤਰੀ ਦਾ ਅੰਤਿਮ ਸਮੇਂ ਲਿਆ ਫੈਸਲਾ ਸੀ। ਉਨ੍ਹਾਂ ਕਿਹਾ, ‘ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਨੇ ਹਵਾਈ ਯਾਤਰਾ ਕਰਨੀ ਸੀ ਪਰ ਯਾਤਰਾ ਦੀ ਯੋਜਨਾ ਬਦਲ ਗਈ। ਚੰਨੀ ਨੇ ਕਿਹਾ ਕਿ ਭਾਜਪਾ ਪੰਜਾਬ ਸਰਕਾਰ ‘ਤੇ ਸਿਆਸੀ ਕਾਰਨਾਂ ਕਰਕੇ ਦੋਸ਼ ਲਗਾ ਰਹੀ ਹੈ।

 ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਵਿੱਚ ਕੋਈ ਕੁਤਾਹੀ ਨਹੀਂ ਵਰਤੀ ਗਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਖਤਰਾ ਸੀ। ਇਹ ਗਲਤ ਹੈ ਕਿ ਉਨ੍ਹਾਂ ਦੀ ਸੁਰੱਖਿਆ ਬਾਰੇ ਗਲਤ ਤੱਥ ਜੋੜ ਕੇ ਗਲਤ ਤੱਥ ਦਿਖਾਏ ਜਾ ਰਹੇ ਹਨ, ਇਸ ਵਿੱਚ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ, ਉਨ੍ਹਾਂ ਨੂੰ ਕੋਈ ਖ਼ਤਰਾ ਨਹੀਂ ਸੀ। ਜੋ ਭਾਜਪਾ ਆਗੂ ਬਿਆਨਬਾਜ਼ੀ ਕਰਕੇ ਹਾਲਾਤ ਖਰਾਬ ਕਰਨ ਦੀ ਗੱਲ ਕਰ ਰਹੇ ਹਨ, ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ।

- Advertisement -

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਾਲ ਮਿਲਣ ਤੋਂ ਪਹਿਲਾ ਕਰੋਨਾ ਟੈਸਟ ਕਰਵਾਉਣਾ ਪਿਆ ਸੀ, ਫਿਰ ਕੱਲ੍ਹ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਪਾਜ਼ੀਟਿਵ ਆਏ ਅਤੇ ਉਨ੍ਹਾਂ ਦਾ PA ਵੀ ਪਾਜ਼ੀਟਿਵ ਆਇਆ ਸੀ। ਜਿਸ ਤੋਂ ਬਾਅਦ ਉਹਆਪਣੀ ਕੈਬਨਿਟ ਦੀ ਰਾਏ ਲਈ, ਫਿਰ ਉਨ੍ਹਾਂ ਪ੍ਰਧਾਨ ਮੰਤਰੀ ਦਫਤਰ ਨੂੰ ਸੂਚਿਤ ਕੀਤਾ ਤੇ  ਉਨ੍ਹਾਂ ਤੋਂ ਸਹਿਮਤੀ ਮੰਗੀ, ਜਿਸ ਵਿੱਚ ਉਨ੍ਹਾਂ ਨੇ ਲਿਖਤੀ ਤੌਰ ‘ਤੇ ਕਿਹਾ ਕਿ ਤੁਸੀਂ ਵੀਸੀ ਰਾਹੀਂ ਸ਼ਾਮਿਲ ਹੋਵੋ, ਜਿਸ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਵਾਗਤ ਲਈ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਦੀ ਵੀ ਆਪਣੇ ਘਰ ਆਏ ਤੇ ਹਮਲਾ ਨਹੀਂ ਕਰਦੇ। ਪ੍ਰਧਾਨਮੰਤਰੀ ਸਾਡੇ ਸਤਿਕਾਰਯੋਗ ਹਨ ਪੰਜਾਬ ਸਰਕਾਰ ਤੇ ਮੈਂ ਇਕ ਮੁੱਖ ਮੰਤਰੀ ਹੋਣ ਦੇ ਨਾਤੇ ਪ੍ਰਧਾਨਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹਾਂ । ਕੱਲ੍ਹ ਰਾਤ ਜਦੋਂ  ਗ੍ਰਹਿ ਮੰਤਰੀ ਦਾ ਫੋਨ ਆਇਆ ਕਿ ਸਾਡੇ ਲੋਕਾਂ ਨੂੰ ਰੈਲੀ ‘ਚ ਆਉਣ ਤੋਂ ਰੋਕਿਆ ਜਾ ਸਕਦਾ ਹੈ, ਜਿਸ ‘ਚ ਅਸੀਂ ਕਿਹਾ ਕਿ ਅਸੀਂ ਸਾਵਧਾਨੀ ਰੱਖਾਂਗੇ, ਜਿਸ ਤੋਂ ਬਾਅਦ ਰਾਤ 3 ਵਜੇ ਤੱਕ ਸੜਕਾਂ ‘ਤੇ ਬੈਠੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਖਤਮ ਕਰਵਾਇਆ ਗਿਆ। ਜਿਸ ਵਿੱਚ ਕੇਂਦਰੀ ਏਜੰਸੀਆਂ ਲਗਾਤਾਰ ਫਿਰੋਜ਼ਪੁਰ ਵਿੱਚ ਸਨ ਅਤੇ ਉਨ੍ਹਾਂ ਨੇ ਸਾਰਾ ਪ੍ਰੋਗਰਾਮ ਆਪਣੇ ਕੋਲ ਹੀ ਰੱਖਿਆ ਹੋਇਆ ਸੀ।

 

Share this Article
Leave a comment