ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਕੀਤਾ ਨਮਨ

Global Team
2 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਨਮਨ ਕੀਤਾ। ਮੋਦੀ ਨੇ ਟਵੀਟ ਕੀਤਾ, ਉਨ੍ਹਾਂ ਦੀ ਬੇਮਿਸਾਲ ਹਿੰਮਤ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਆਪਣੇ ਭਾਸ਼ਣ ਦੀ ਇੱਕ ਪੁਰਾਣੀ ਕਲਿੱਪ ਵੀ ਪੋਸਟ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿੱਚ ਲਿਖਿਆ, ਉਨ੍ਹਾਂ ਦੇ ਪ੍ਰਕਾਸ਼ ਪਰਵ ਦੇ ਪਵਿੱਤਰ ਮੌਕੇ ‘ਤੇ, ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਵਰ੍ਹਿਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।

ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਮਨੁੱਖੀ ਸੱਭਿਅਤਾ ਲਈ ਅਨਮੋਲ ਮਾਰਗ ਹੈ।

Share This Article
Leave a Comment