ਮੰਡੀ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੁਲਘਰਾਟ ਇਲਾਕੇ ‘ਚ ਅੱਜ ਸਵੇਰ ਲਗਭਗ ਤਿੰਨ ਵਜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਇੱਥੋਂ ਦੀ ਸਾਕੇਤ ਖੱਡ ਨੇੜੇ ਪੁਲ ਤੋਂ ਇਕ ਵਾਹਨ ਦੇ ਪਾਣੀ ‘ਚ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਸਥਾਨਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਿੱਚ ਮਾਰੇ ਗਏ ਸਾਰੇ ਸੱਤ ਲੋਕ ਬਿਹਾਰ ਦੇ ਸਨ ਦੱਸਿਆ ਜਾ ਰਿਹਾ ਹੈ ਕਿ ਸਾਰੇ ਮਜ਼ਦੂਰ ਸਨ।
ਪ੍ਰਧਾਨ ਮੰਤਰੀ ਮੋਦੀ ਨੇ ਮੰਡੀ ਵਿੱਚ ਵਾਪਰੇ ਇਸ ਭਿਆਨਕ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।
हिमाचल प्रदेश के मंडी में सड़क हादसे की खबर से अत्यंत दुख हुआ है। सरकार राहत और बचाव कार्य में जुटी हुई है। इस दुर्घटना में मृतकों के परिजनों के प्रति गहरी संवेदना प्रकट करता हूं और घायलों के जल्द स्वस्थ होने की कामना करता हूं : PM @narendramodi
— PMO India (@PMOIndia) November 16, 2020
ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਸੜਕ ਹਾਦਸੇ ਦੀ ਖ਼ਬਰ ਤੋਂ ਅਤਿਅੰਤ ਦੁਖ ਹੋਇਆ ਹੈ। ਸਰਕਾਰ ਰਾਹਤ ਅਤੇ ਬਚਾਅ ਕਾਰਜ ਵਿੱਚ ਜੁਟੀ ਹੋਈ ਹੈ। ਇਸ ਦੁਰਘਟਨਾ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਦੇ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ।”