ਨਵੀਂ ਦਿੱਲੀ: ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸਵੇਰੇ ਸਾਊਥ ਬਲਾਕ ਪਹੁੰਚੇ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਸਾਨ ਨਿਧੀ ਦੇ 20 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ।
ਇਸ ਨਾਲ ਦੇਸ਼ ਦੇ 9.3 ਕਰੋੜ ਕਿਸਾਨਾਂ ਨੂੰ ਫਾਇਦਾ ਹੋਵੇਗਾ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੀ ਪਹਿਲੀ ਕੈਬਨਿਟ ਮੀਟਿੰਗ ਵੀ ਅੱਜ ਹੋਣ ਵਾਲੀ ਹੈ। ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ‘ਚ ਵੀ ਸਰਕਾਰ ਕੁਝ ਵੱਡੇ ਫੈਸਲੇ ਲੈ ਸਕਦੀ ਹੈ। ਕੈਬਨਿਟ ਮੀਟਿੰਗ ਤੋਂ ਪਹਿਲਾਂ ਸਰਕਾਰ ਸਾਰੇ ਮੰਤਰੀਆਂ ਨੂੰ ਮੰਤਰਾਲਿਆਂ ਦੀ ਵੰਡ ਕਰ ਸਕਦੀ ਹੈ।
ਐਤਵਾਰ ਸ਼ਾਮ ਨੂੰ ਹੀ ਪ੍ਰਧਾਨ ਮੰਤਰੀ ਮੋਦੀ ਸਮੇਤ 72 ਮੰਤਰੀਆਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਹੁੰ ਚੁਕਾਈ। ਇਨ੍ਹਾਂ ਮੰਤਰੀਆਂ ਵਿੱਚ ਦੋ ਮੰਤਰੀ ਅਜਿਹੇ ਵੀ ਸਨ, ਜੋ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਹਾਰ ਗਏ ਸਨ, ਪਰ ਫਿਰ ਵੀ ਉਨ੍ਹਾਂ ਨੂੰ ਮੰਤਰੀ ਅਹੁਦੇ ਮਿਲੇ ਹਨ। ਇਨ੍ਹਾਂ ਵਿੱਚ ਤਾਮਿਲਨਾਡੂ ਤੋਂ ਦਲਿਤ ਚਿਹਰਾ ਐਲ ਮੁਰੂਗਨ ਅਤੇ ਪੰਜਾਬ ਤੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।