ਪੀਐਮ ਮੋਦੀ ਅੱਜ ਕਿਸਾਨਾਂ ਦੇ ਖਾਤੇ ‘ਚ ਪਾਉਣਗੇ ਪੈਸੇ, ਅੰਦੋਲਨਕਾਰੀ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

TeamGlobalPunjab
1 Min Read

ਨਵੀਂ ਦਿੱਲੀ: ਤਿੰਨ ਖੇਤੀ ਕਾਨੂੰਨ ਦੇ ਰੋਸ ਵਿਚਾਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅਗਲੀ ਕਿਸ਼ਤ ਜਾਰੀ ਕਰਨਗੇ, ਇਹ ਪ੍ਰੋਗਰਾਮ ਵਰਚੂਆਲ ਹੋਵੇਗਾ। ਇਸ ਯੋਜਨਾ ਤਹਿਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ 9 ਕਰੋੜ ਕਿਸਾਨਾਂ ਦੇ ਖਾਤੇ ਵਿੱਚ 2-2 ਹਜ਼ਾਰ ਰੁਪਏ ਦੀ ਰਾਸ਼ੀ ਜਮਾ ਕਰਵਾਉਣਗੇ। ਇਸ ਦੇ ਲਈ ਕੇਂਦਰ ਸਰਕਾਰ 18 ਹਜ਼ਾਰ ਕਰੋੜ ਰੁਪਏ ਖਰਚ ਕਰਨ ਦਾ ਦਾਅਵਾ ਕਰ ਰਹੀ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ 6 ਸੂਬਿਆਂ ਦੇ ਕਿਸਾਨਾਂ ਨਾਲ ਵਰਚੂਅਲ ਮਾਧਿਅਮ ਰਾਹੀਂ ਗੱਲਬਾਤ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਖੇਤੀ ਕਾਨੂੰਨ ਦੇ ਫਾਇਦੇ ਵੀ ਦੱਸਣਗੇ।

ਓਧਰ ਦੂਜੇ ਪਾਸੇ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਉਹ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਦਾ ਬਾਈਕਾਟ ਕਰਨਗੇ। ਜਦੋਂ ਪੀਐਮ ਮੋਦੀ ਕਿਸਾਨਾਂ ਨਾਲ ਗੱਲਬਾਤ ਕਰਨਗੇ ਤਾਂ ਅੰਦੋਲਨਕਾਰੀ ਕਿਸਾਨਾਂ ਤੇ ਉਹਨਾਂ ਦਾ ਪਰਿਵਾਰ ਟੀਵੀ ਬੰਦ ਕਰਕੇ ਥਾਲੀਆਂ ਤੇ ਭਾਂਡੇ ਖੜਕਾਉਣਗੇ।

ਕਿਸਾਨਾਂ ਦਾ ਖੇਤੀ ਕਾਨੂੰਨ ਖਿਲਾਫ਼ ਰੋਸ ਲਗਾਤਾਰ ਜਾਰੀ ਹੈ। ਕਿਸਾਨ ਮੰਗ ਕਰ ਰਹੇ ਹਨ ਕਿ ਤਿੰਨ ਖੇਤੀ ਕਾਨੂੰਨ ਰੱਦ ਕੀਤੇ ਜਾਣ। ਪਰ ਕੇਂਦਰ ਸਰਕਾਰ ਇਹਨਾਂ ‘ਚ ਸਿਰਫ਼ ਸੋਧਾਂ ਕਰਨ ਲਈ ਹੀ ਤਿਆ ਹੈ। ਇਸ ਲਈ ਕੇਂਦਰ ਅਤੇ ਕਿਸਾਨਾਂ ਵਿਚਾਲੇ ਡੈੱਡਲੌਕ ਦੀ ਸਥਿਤੀ ਬਣੀ ਹੋਈ ਹੈ।

Share This Article
Leave a Comment