PM ਮੋਦੀ ਅਤੇ ਬਾਇਡਨ ਸੋਮਵਾਰ ਨੂੰ ਕਰਨਗੇ ਵਰਚੁਅਲ ਮੀਟਿੰਗ

TeamGlobalPunjab
1 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਸੋਮਵਾਰ ਨੂੰ ਬੈਠਕ ਕਰਨਗੇ। ਦੋਵਾਂ ਨੇਤਾਵਾਂ ਵਿਚਾਲੇ ਵੀਡੀਓ ਕਾਨਫਰੰਸਿੰਗ ਰਾਹੀਂ ਵਰਚੁਅਲ ਮੀਟਿੰਗ ਹੋਵੇਗੀ। ਇਸ ਬੈਠਕ ‘ਚ ਦੁਵੱਲੇ ਮੁੱਦਿਆਂ ਦੇ ਨਾਲ-ਨਾਲ ਰੂਸ ਅਤੇ ਯੂਕਰੇਨ ‘ਚ ਚੱਲ ਰਹੀ ਜੰਗ ‘ਤੇ ਵੀ ਚਰਚਾ ਹੋ ਸਕਦੀ ਹੈ।

ਯੂਕਰੇਨ-ਰੂਸ ਵਿੱਚ ਚੱਲ ਰਹੀ ਜੰਗ ਨੂੰ ਲੈ ਕੇ ਪੀਐਮ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਦੀ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਅਮਰੀਕਾ ਅਤੇ ਭਾਰਤ ਵਿਚਾਲੇ 2 ਪਲੱਸ 2 ਵਾਰਤਾ ਵੀ ਅਗਲੇ ਹਫਤੇ ਸ਼ੁਰੂ ਹੋਣ ਜਾ ਰਹੀ ਹੈ, ਜਿਸ ਵਿਚ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀ ਅਤੇ ਰੱਖਿਆ ਮੰਤਰੀ ਦੇ ਨਾਲ-ਨਾਲ ਇਕ ਉੱਚ ਪੱਧਰੀ ਵਫਦ ਵੀ ਹਿੱਸਾ ਲਵੇਗਾ।

ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਅਪ੍ਰੈਲ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਇਡ ਨਾਲ ਵਰਚੁਅਲ ਮੀਟਿੰਗ ਕਰਨਗੇ। ਦੋਵੇਂ ਨੇਤਾ ਚੱਲ ਰਹੇ ਦੁਵੱਲੇ ਸਹਿਯੋਗ ਦੀ ਸਮੀਖਿਆ ਕਰਨਗੇ ਅਤੇ ਦੱਖਣੀ ਏਸ਼ੀਆ, ਇੰਡੋ-ਪੈਸੀਫਿਕ ਖੇਤਰ ਅਤੇ ਆਪਸੀ ਹਿੱਤਾਂ ਦੇ ਗਲੋਬਲ ਮੁੱਦਿਆਂ ‘ਤੇ ਹਾਲ ਹੀ ਦੇ ਘਟਨਾਕ੍ਰਮ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment