ਨਵੀ ਦਿੱਲੀ : ਦੇਸ਼ ਭਰ ਵਿੱਚ ਅੱਜ ਈਦ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮਸਜਿਦਾਂ ਵਿੱਚ ਈਦ ਦੀ ਨਮਾਜ਼ ਅਦਾ ਕਰਨ ਲਈ ਲੋਕ ਇਕੱਠੇ ਹੋ ਰਹੇ ਹਨ।ਇਸ ਖਾਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਈਦ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਈਦ-ਉਲ-ਫਿਤਰ ਦੀਆਂ ਬਹੁਤ-ਬਹੁਤ ਵਧਾਈਆਂ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਆਪਸੀ ਭਾਈਚਾਰੇ ਅਤੇ ਦਇਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ। ਸਾਰੇ ਲੋਕ ਖੁਸ਼ ਅਤੇ ਤੰਦਰੁਸਤ ਰਹਿਣ।
ਈਦ-ਉਲ-ਫਿਤਰ ਦੇ ਖਾਸ ਮੌਕੇ ‘ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸੰਦੇਸ਼ ਜਾਰੀ ਕਰਦੇ ਹੋਏ ਸਾਰੇ ਨਾਗਰਿਕਾਂ, , ਖ਼ਾਸ ਕਰਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀ ਵਧਾਈ ਦਿੱਤੀ।
ਉਨ੍ਹਾਂ X ‘ਤੇ ਲਿਖਿਆ ਕਿ “ਸਾਰੇ ਦੇਸ਼ ਵਾਸੀਆਂ, ਖਾਸ ਕਰਕੇ ਮੁਸਲਿਮ ਭੈਣਾਂ ਅਤੇ ਭਰਾਵਾਂ ਨੂੰ ਮੁਬਾਰਕਬਾਦ। ਇਹ ਤਿਉਹਾਰ ਸਵੈ-ਸੰਜਮ, ਸੇਵਾ, ਪਰਉਪਕਾਰ ਅਤੇ ਲੋੜਵੰਦ ਵਰਗਾਂ ਪ੍ਰਤੀ ਦਇਆ ਦੀ ਭਾਵਨਾ ਰੱਖਣ ਦੀ ਸਿੱਖਿਆ ਦਿੰਦਾ ਹੈ। ਆਓ, ਇਸ ਮੌਕੇ ‘ਤੇ ਅਸੀਂ ਸਮਾਜ ਅਤੇ ਰਾਸ਼ਟਰ ਨੂੰ ਮਜ਼ਬੂਤ ਬਣਾਉਣ ਦਾ ਸੰਕਲਪ ਲਈਏ।”
ਇਸ ਦੇ ਨਾਲ ਹੀ ਪੀਐਮ ਮੋਦੀ ਨੇ ਨਵਰੋਜ਼ ਦੇ ਖਾਸ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਪਾਵਨ ਮੌਕਾ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ। ਪੀਐਮ ਮੋਦੀ ਨੇ ਆਪਣੇ ਸੰਦੇਸ਼ ਵਿੱਚ ਕਾਮਨਾ ਕੀਤੀ ਕਿ ਆਉਣ ਵਾਲਾ ਸਾਲ ਸਾਰਿਆਂ ਲਈ ਖੁਸ਼ਹਾਲ ਹੋਵੇ, ਲੋਕਾਂ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਹੋਣ ਅਤੇ ਹਰ ਕੋਈ ਤੰਦਰੁਸਤ ਰਹੇ।
ਉਨ੍ਹਾਂ ਨੇ ਸਾਰਿਆਂ ਨੂੰ ‘ਨਵਰੋਜ਼ ਮੁਬਾਰਕ’ ਕਹਿ ਕੇ ਇਸ ਤਿਉਹਾਰ ਦੀ ਵਧਾਈ ਦਿੱਤੀ। ਨਵਰੋਜ਼ ਪਾਰਸੀ ਭਾਈਚਾਰੇ ਦਾ ਮੁੱਖ ਤਿਉਹਾਰ ਹੈ, ਜਿਸ ਨੂੰ ਨਵੇਂ ਸਾਲ ਦੀ ਸ਼ੁਰੂਆਤ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਇੱਕ-ਦੂਜੇ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ ਅਤੇ ਸੁੱਖ-ਸ਼ਾਂਤੀ ਦੀ ਕਾਮਨਾ ਕਰਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

