ਚੱਕਰਵਾਤੀ ਤੂਫ਼ਾਨ ‘ਤਾਊ ਤੇ’ ਪ੍ਰਭਾਵਿਤ ਗੁਜਰਾਤ ਲਈ 1000 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

TeamGlobalPunjab
2 Min Read

ਨਵੀਂ ਦਿੱਲੀ/ ਅਹਿਮਦਾਬਾਦ : ਗੁਜਰਾਤ ਸੂਬੇ ਵਿੱਚ ਚੱਕਰਵਾਤੀ ਤੂਫ਼ਾਨ ‘ਤਾਊ ਤੇ’ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹਤ ਕਾਰਜਾਂ ਲਈ 1000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ, ਕੇਂਦਰੀ ਕੈਬਨਿਟ ਦੀ ਇੱਕ ਅੰਤਰ-ਮੰਤਰਾਲੇ ਦੀ ਟੀਮ ਨੂੰ ‘ਤਾਊ ਤੇ’ ਕਰਕੇ  ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਰਾਜ ਦਾ ਦੌਰਾ ਕਰਨ ਲਈ ਭੇਜਿਆ ਜਾਵੇਗਾ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ।

- Advertisement -

ਪੀਐਮਓ ਨੇ ਇਹ ਵੀ ਦੱਸਿਆ ਕਿ ਪੂਰੇ ਦੇਸ਼ ਵਿੱਚ ਚੱਕਰਵਾਤੀ ਤੂਫਾਨ ‘ਤਾਊ ਤੇ’ ਕਾਰਨ ਜਾਨ ਗੁਆਉਣ ਵਾਲੇ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ  ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਰਾਜ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਦਾ ਜਾਇਜ਼ਾ ਲਿਆ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਗੁਜਰਾਤ ਅਤੇ ਦੀਵ ਵਿੱਚ ਚੱਕਰਵਾਤ ‘ਤਾਊ ਤੇ’ ਨਾਲ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਕਿਹਾ ਸੀ ਕਿ ਕੇਂਦਰ ਸਰਕਾਰ ਚੱਕਰਵਾਤ ਤੋਂ ਪ੍ਰਭਾਵਿਤ ਸਾਰੇ ਰਾਜਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਵਿੱਚ ਚੱਕਰਵਾਤੀ ਤੂਫ਼ਾਨ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਮੌਜੂਦ ਸਨ।

- Advertisement -

 

Share this Article
Leave a comment