ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਐਲਾਨ, ਕੇਂਦਰ ਸਰਕਾਰ ਸਾਰੇ ਦੇਸ਼ ਵਾਸੀਆਂ ਦਾ ਮੁਫਤ ‘ਚ ਕਰੇਗੀ ਟੀਕਾਕਰਨ

TeamGlobalPunjab
2 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਅੱਜ ਸੰਬੋਧਨ ਕਰਦਿਆਂ ਵੱਡਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ 18 ਸਾਲ ਤੋਂ ਉੱਪਰ ਸਭ ਨੂੰ 21 ਜੂਨ ਤੋਂ ਮੁਫਤ ਟੀਕਾ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿੱਜੀ ਹਸਪਤਾਲ ਕੰਪਨੀਆਂ ਤੋਂ ਸਿੱਧਾ ਵੈਕਸੀਨ ਖਰੀਦਣਗੇ ਤੇ ਕੇਂਦਰ ਵਲੋਂ ਸੂਬਿਆਂ ਨੂੰ ਟੀਕੇ ਮੁਹੱਈਆ ਕਰਵਾਏ ਜਾਣਗੇ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਕਰੋਨਾ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਚੌਕਸ ਰਹਿਣ ਲਈ ਕਿਹਾ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਗਰੀਬਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਅੱਜ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਹੁਣ ਦੀਵਾਲੀ ਤੱਕ ਅੱਗੇ ਚੱਲੇਗੀ। ਉਨ੍ਹਾਂ ਕਿਹਾ ਕਿ ਮਹਾਂਮਾਰੀ ਦੇ ਸਮੇਂ ‘ਚ ਸਰਕਾਰ ਗਰੀਬਾਂ ਦੀ ਹਰ ਜ਼ਰੂਰਤ ਦੇ ਨਾਲ ਉਸਦਾ ਸਾਥੀ ਬਣ ਕੇ ਨਾਲ ਖੜ੍ਹੀ ਹੈ।

Share this Article
Leave a comment