ਨਿਊਜ਼ ਡੈਸਕ: ਅੱਜ ਦੇਸ਼ ਭਰ ਵਿੱਚ ਲੋਕ ਰੋਸ਼ਨੀ ਦਾ ਤਿਉਹਾਰ ਦੀਵਾਲੀ ਮਨਾ ਰਹੇ ਹਨ। ਇਸ ਦੌਰਾਨ ਦੇਸ਼ ਰੋਸ਼ਨੀਆਂ ਨਾਲ ਚਮਕ ਰਿਹਾ ਹੈ ਅਤੇ ਲੋਕਾਂ ਵਿੱਚ ਉਤਸ਼ਾਹ ਅਤੇ ਜਸ਼ਨ ਦਾ ਮਾਹੌਲ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪੀਐਮ ਮੋਦੀ ਨੇ ਐਕਸ ‘ਤੇ ਲਿਖਿਆ, ‘ਦੇਸ਼ ਦੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ।’
ਪੀਐਮ ਮੋਦੀ ਨੇ ਲੇਪਚਾ ਬਾਰਡਰ ‘ਤੇ ਦੀਵਾਲੀ ਮਨਾਈ ਹੈ। ਇਹ ਹਿਮਾਚਲ ਪ੍ਰਦੇਸ਼ ਦਾ ਇੱਕ ਰਿਮੋਟ ਪੋਸਟ ਹੈ। ਭਾਰਤੀ ਫੌਜ ਅਤੇ ਸੁਰੱਖਿਆ ਬਲ ਸਰਹੱਦ ‘ਤੇ ਚੌਕਸ ਹਨ। ਸੈਨਿਕਾਂ ਵਿੱਚ ਭਾਰੀ ਉਤਸ਼ਾਹ ਹੈ। 2014 ‘ਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਹਰ ਸਾਲ ਸਰਹੱਦ ‘ਤੇ ਜਵਾਨਾਂ ਨਾਲ ਦੀਵਾਲੀ ਮਨਾਉਂਦੇ ਹਨ। ਇਸ ਦੌਰਾਨ ਉਹ ਸੈਨਿਕਾਂ ਨੂੰ ਮਠਿਆਈਆਂ ਖੁਆਉਂਦੇ ਹਨ ਅਤੇ ਫੌਜੀ ਬਲਾਂ ਦਾ ਹੌਸਲਾ ਵਧਾਉਂਦੇ ਹਨ।
Reached Lepcha in Himachal Pradesh to celebrate Diwali with our brave security forces. pic.twitter.com/7vcFlq2izL
— Narendra Modi (@narendramodi) November 12, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.