ਯੂਕਰੇਨ ਸੰਕਟ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਤੀਜੀ ਅਹਿਮ ਬੈਠਕ, ਕਿਹਾ- ਭਾਰਤੀਆਂ ਦੀ ਵਾਪਸੀ ਸਰਕਾਰ ਦੀ ਪਹਿਲੀ ਤਰਜੀਹ 

TeamGlobalPunjab
2 Min Read

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਯੂਕਰੇਨ ਸੰਕਟ ‘ਤੇ ਇੱਕ ਹੋਰ ਉੱਚ ਪੱਧਰੀ ਬੈਠਕ ਕੀਤੀ। ਇਸ ਬੈਠਕ ‘ਚ ਜੰਗ ਪ੍ਰਭਾਵਿਤ ਇਲਾਕਿਆਂ ‘ਚੋਂ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ‘ਤੇ ਜ਼ੋਰ ਦਿੱਤਾ ਗਿਆ। ਇਸ ਉੱਚ ਪੱਧਰੀ ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਣਜ ਮੰਤਰੀ ਪੀਯੂਸ਼ ਗੋਇਲ, ਹਰਦੀਪ ਪੁਰੀ, ਜੋਤੀਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ, ਵੀਕੇ ਸਿੰਘ ਤੋਂ ਇਲਾਵਾ ਕਈ ਉੱਚ ਅਧਿਕਾਰੀ ਮੌਜੂਦ ਸਨ।

ਇਸ ਬੈਠਕ ਦੌਰਾਨ ਪੀਐਮ ਮੋਦੀ ਨੇ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਕੱਢਣਾ ਸਰਕਾਰ ਦੀ ਪਹਿਲੀ ਤਰਜੀਹ ਦੱਸੀ। ਇਸ ਤੋਂ ਪਹਿਲਾਂ ਇਹ ਐਲਾਨ ਕੀਤਾ ਜਾ ਚੁੱਕਾ ਹੈ ਕਿ ਯੂਕਰੇਨ ਸਰਕਾਰ ਦੀ ਅਪੀਲ ‘ਤੇ ਭਾਰਤ ਮੈਡੀਕਲ ਅਤੇ ਹੋਰ ਰਾਹਤ ਸਮੱਗਰੀ ਕੀਵ ਭੇਜੇਗਾ ਅਤੇ ਇਸ ਦਿਸ਼ਾ ‘ਚ ਮਨੁੱਖੀ ਆਧਾਰ ‘ਤੇ ਕੰਮ ਕੀਤਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਐਤਵਾਰ ਸ਼ਾਮ ਨੂੰ ਹੋਈ ਬੈਠਕ ‘ਚ ਪ੍ਰਧਾਨ ਮੰਤਰੀ ਨੇ ਯੂਕਰੇਨ ਦੇ ਗੁਆਂਢੀ ਦੇਸ਼ਾਂ ‘ਚ ਪਹੁੰਚ ਕੇ ਭਾਰਤੀਆਂ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਕੱਢਣ ਦੀ ਪ੍ਰਕਿਰਿਆ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਦਿੱਤੀ। ਇਸ ਤਹਿਤ ਪੋਲੈਂਡ ਵਿੱਚ ਵੀ.ਕੇ.ਸਿੰਘ, ਸਲੋਵਾਕੀਆ ਵਿੱਚ ਕਿਰਨ ਰਿਜਿਜੂ, ਹੰਗਰੀ ਵਿੱਚ ਹਰਦੀਪ ਪੁਰੀ ਜਦੋਂਕਿ ਜੋਤੀਰਾਦਿੱਤਿਆ ਸਿੰਧੀਆ ਰੋਮਾਨੀਆ ਅਤੇ ਮੋਲਡੋਵਾ ਵਿੱਚ ਭਾਰਤੀ ਨਾਗਰਿਕਾਂ ਨਾਲ ਤਾਲਮੇਲ ਕਰਨਗੇ।

ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਸੀ ਕਿ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਕੱਢਣ ਦੇ ਮਾਮਲੇ ਵਿੱਚ ਜ਼ਮੀਨੀ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ। ਪਰ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਆਪਰੇਸ਼ਨ ਗੰਗਾ ਤਹਿਤ 6 ਉਡਾਣਾਂ ਰਾਹੀਂ 1,396 ਨਾਗਰਿਕਾਂ ਨੂੰ ਭਾਰਤੀ ਮਿਸ਼ਨਾਂ ਰਾਹੀਂ ਯੂਕਰੇਨ ਤੋਂ ਵਾਪਸ ਲਿਆਂਦਾ ਗਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment