PM ਮੋਦੀ ਨੇ 70,000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

Rajneet Kaur
3 Min Read

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੌਕਰੀ ਮੇਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ 70,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।ਇਸ ਮੌਕੇ ਕੇਂਦਰੀ ਵਣਜ ਅਤੇ ਉਦਯੋਗ, ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਅਤੇ ਕੱਪੜਾ ਮੰਤਰੀ ਪੀਯੂਸ਼ ਗੋਇਲ, ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਵੀ ਹਾਜ਼ਿਰ ਸਨ।

ਸੰਬੋਧਨ ਕਰਦਿਆਂ ਪੀਐੱਮ ਮੋਦੀ ਨੇ ਕਿਹਾ ਕਿ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਵਿੱਚ ਜਦੋਂ ਦੇਸ਼ ਵਿਕਾਸ ਦੇ ਟੀਚੇ ‘ਤੇ ਕੰਮ ਕਰ ਰਿਹਾ ਹੈ, ਤੁਹਾਡੇ ਲਈ ਸਰਕਾਰੀ ਨੌਕਰੀ ਵਿੱਚ ਸ਼ਾਮਿਲ ਹੋਣਾ ਬਹੁਤ ਵੱਡਾ ਮੌਕਾ ਹੈ। ਇਹ ਤੁਹਾਡੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਲਈ ਇਹ ਇਕ ਯਾਦਗਾਰੀ ਦਿਨ ਹੈ, ਪਰ ਇਸ ਦੇ ਨਾਲ ਹੀ ਇਹ ਦੇਸ਼ ਲਈ ਇਕ ਬਹੁਤ ਹੀ ਇਤਿਹਾਸਕ ਦਿਨ ਵੀ ਹੈ, ਕਿਉਂਕਿ ਇਸ ਦਿਨ (22 ਜੁਲਾਈ) ਨੂੰ 1947 ਵਿਚ ਤਿਰੰਗੇ ਨੂੰ ਇਸ ਦੇ ਮੌਜੂਦਾ ਰੂਪ ਵਿਚ ਸੰਵਿਧਾਨ ਸਭਾ ਨੇ ਪ੍ਰਵਾਨ ਕੀਤਾ ਸੀ।

ਦਸ ਦਈਏ ਕਿ  ਰੁਜ਼ਗਾਰ ਮੇਲਾ ਕੇਂਦਰ ਸਰਕਾਰ ਵੱਲੋਂ 10 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ ਹੈ। ਇਸ ਵਾਰ ਵੀ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਦੇਸ਼ ਵਿਚ 44 ਥਾਵਾਂ ’ਤੇ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਨ੍ਹਾਂ 44 ਥਾਵਾਂ ‘ਤੇ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ।

PM ਮੋਦੀ ਨੇ ਅੱਗੇ ਕਿਹਾ ਕਿ ਭਾਰਤ ਸਿਰਫ 9 ਸਾਲਾਂ ਵਿੱਚ ਦੁਨੀਆ ਦੀ 10ਵੀਂ ਅਰਥਵਿਵਸਥਾ ਤੋਂ 5ਵੇਂ ਨੰਬਰ ਦੀ ਅਰਥਵਿਵਸਥਾ ਬਣ ਗਿਆ ਹੈ। ਅੱਜ ਹਰ ਮਾਹਿਰ ਕਹਿ ਰਿਹਾ ਹੈ ਕਿ ਕੁਝ ਸਾਲਾਂ ਵਿੱਚ ਭਾਰਤ ਦੁਨੀਆ ਦੀ ਟਾਪ 3 ਅਰਥਵਿਵਸਥਾ ਵਿੱਚ ਸ਼ਾਮਿਲ ਹੋ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਭਾਰਤ ਲਈ ਇੱਕ ਅਸਾਧਾਰਨ ਪ੍ਰਾਪਤੀ ਹੋਣ ਜਾ ਰਹੀ ਹੈ। ਇਸ ਦਾ ਮਤਲਬ ਹਰ ਖੇਤਰ ਵਿੱਚ ਰੁਜ਼ਗਾਰ ਵਧਣ ਵਾਲਾ ਹੈ ਅਤੇ ਹਰ ਵਿਅਕਤੀ ਦੀ ਆਮਦਨ ਵੀ ਵਧਣ ਵਾਲੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment