PM ਮੋਦੀ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਪੂਜਾ ਕਰਕੇ ਸੇਂਗੋਲ ਦੀ ਕੀਤੀ ਸਥਾਪਨਾ

Rajneet Kaur
2 Min Read

ਨਵੀਂ ਦਿੱਲੀ: ਨਰਿੰਦਰ ਮੋਦੀ ਨੇ ਅੱਜ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਸਭ ਤੋਂ ਪਹਿਲਾਂ ਪੂਜਾ ਕਰਕੇ ਸੇਂਗੋਲ ਦੀ ਸਥਾਪਨਾ ਕੀਤੀ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਨਵੇਂ ਸੰਸਦ ਭਵਨ ਵਿੱਚ ਤਾਮਿਲਨਾਡੂ ਦੇ ਅਧੀਨਮ ਵੱਲੋਂ ਸੌਂਪੇ ਗਏ ਸੇਂਗੋਲ ਨੂੰ ਵੀ ਸਥਾਪਤ ਕੀਤਾ। ਉਨ੍ਹਾਂ ਨੇ ਪਹਿਲਾਂ ਸੇਂਗੋਲ ਨੂੰ ਮੱਥਾ ਟੇਕਿਆ ਅਤੇ ਉਥੇ ਮੌਜੂਦ ਸਾਧੂਆਂ ਦਾ ਆਸ਼ੀਰਵਾਦ ਲਿਆ। ਉਦਘਾਟਨੀ ਸਮਾਰੋਹ ਦੌਰਾਨ, ਪੂਜਾ ਲਗਭਗ ਇੱਕ ਘੰਟੇ ਤੱਕ ਚੱਲੀ ਅਤੇ ਪੂਰੀ ਇਮਾਰਤ ਵੈਦਿਕ ਜਾਪਾਂ ਨਾਲ ਗੂੰਜ ਉੱਠੀ। ਇਸ ਮੌਕੇ ‘ਤੇ ਪੀਐਮ ਮੋਦੀ ਦੇ ਨਾਲ ਲੋਕ ਸਭਾ ਸਪੀਕਰ ਓਮ ਬਿਰਲਾ ਮੌਜੂਦ ਸਨ।

ਦਸ ਦਈਏ ਕਿ  ਨਵੇਂ ਸੰਸਦ ਭਵਨ ਦਾ ਉਦਘਾਟਨ ਦੋ ਪੜਾਵਾਂ ਵਿੱਚ ਕੀਤਾ ਜਾਵੇਗਾ। ਸਮਾਗਮ ਤੋਂ ਪਹਿਲਾਂ ਰਸਮਾਂ ਸਵੇਰੇ ਸ਼ੁਰੂ ਹੋ ਗਈਆਂ ਹਨ। ਸਮਾਗਮ ਵਿੱਚ ਪੀਐਮ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸ਼ਿਰਕਤ ਕੀਤੀ।ਦੂਜੇ ਪੜਾਅ ਦੀ ਸ਼ੁਰੂਆਤ ਦੁਪਹਿਰ ਨੂੰ ਰਾਸ਼ਟਰੀ ਗੀਤ ਦੇ ਗਾਇਨ ਨਾਲ ਹੋਣ ਦੀ ਉਮੀਦ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment