ਪ੍ਰਧਾਨ ਮੰਤਰੀ ਮੋਦੀ ਨੇ ਭਾਜਪਾ ਵਿਧਾਇਕ ਦੇ ਦੇਹਾਂਤ ‘ਤੇ ਜਤਾਇਆ ਡੂੰਘਾ ਦੁੱਖ

Global Team
3 Min Read

ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਭਾਜਪਾ ਵਿਧਾਇਕ ਗੋਵਿੰਦ ਪਰਮਾਰ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ, ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸਮਾਜਿਕ ਕਾਰਜਾਂ ਪ੍ਰਤੀ ਵਚਨਬੱਧ ਅਤੇ ਸਮਰਪਿਤ ਸਨ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ਸਾਂਝੀ ਕੀਤੀ ਜਿਸ ‘ਚ ਉਨ੍ਹਾਂ ਲਿਖਿਆ ਕਿ “ਗੁਜਰਾਤ ਵਿਧਾਨ ਸਭਾ ਮੈਂਬਰ ਗੋਵਿੰਦ ਪਰਮਾਰ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਹ ਹਮੇਸ਼ਾ ਵਚਨਬੱਧ ਅਤੇ ਸਮਾਜਿਕ ਕਾਰਜਾਂ ਵਿੱਚ ਰੁੱਝੇ ਰਹਿੰਦੇ ਸਨ। ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦੇ ਹਾਂ ਅਤੇ ਦੁਖੀ ਪਰਿਵਾਰ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ।”

ਦੱਸ ਦਈਏ ਆਨੰਦ ਜ਼ਿਲ੍ਹੇ ਦੇ ਉਮਰੇਠ ਹਲਕੇ ਦੇ ਸਾਬਕਾ ਵਿਧਾਇਕ ਗੋਵਿੰਦ ਪਰਮਾਰ ਦਾ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਹ 82 ਸਾਲ ਦੇ ਸਨ। ਪਾਰਟੀ ਆਗੂਆਂ ਅਨੁਸਾਰ ਪਰਮਾਰ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਆਨੰਦ ਦੇ ਇੱਕ ਹਸਪਤਾਲਵਿੱਚ ਇਲਾਜ ਅਧੀਨ ਸਨ। ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਕਈ ਦਿਨਾਂ ਤੱਕ ਉਨ੍ਹਾਂ ਦਾ ਇਲਾਜ ਚਲਦਾ ਰਿਹਾ, ਪਰ ਉਨ੍ਹਾਂ ਦੀ ਹਾਲਤ ਵਿੱਚ ਉਮੀਦ ਅਨੁਸਾਰ ਸੁਧਾਰ ਨਹੀਂ ਹੋਇਆ। ਅੰਤ ਉਨ੍ਹਾਂ ਦਾ ਦੇਹਾਂਤ ਹੋ ਗਿਆ। ਜਿਵੇਂ ਹੀ ਉਨ੍ਹਾਂ ਦੀ ਮੌਤ ਦੀ ਖ਼ਬਰ ਆਈ, ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ।

ਇਸਤੋਂ ਇਲਾਵਾ ਗੁਜਰਾਤ ਭਾਜਪਾ ਦੇ ਪ੍ਰਧਾਨ ਅਤੇ ਵਿਧਾਇਕ ਜਗਦੀਸ਼ ਵਿਸ਼ਵਕਰਮਾ ਨੇ ਪਰਮਾਰ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਵਿਸ਼ਵਕਰਮਾ ਨੇ ਇੱਕ ਬਿਆਨ ਵਿੱਚ ਕਿਹਾ, “ਉਮਰੇਠ ਦੇ ਵਿਧਾਇਕ ਗੋਵਿੰਦ ਭਾਈ ਪਰਮਾਰ ਦੇ ਦੁਖਦਾਈ ਦੇਹਾਂਤ ਬਾਰੇ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ। ਮੈਂ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਉਹ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਣ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ।” ਉਨ੍ਹਾਂ ਦੱਸਿਆ ਕਿ ਕੇਂਦਰੀ ਗੁਜਰਾਤ ਦੇ ਬਜ਼ੁਰਗ ਸਿਆਸਤਦਾਨ ਅਤੇ ਚਾਰ ਵਾਰ ਵਿਧਾਇਕ ਰਹਿ ਚੁੱਕੇ ਗੋਵਿੰਦ ਪਰਮਾਰ ਆਨੰਦ ਸ਼ਹਿਰ ਦੇ ਹਸਪਤਾਲ ਵਿੱਚ ਇਲਾਜ ਅਧੀਨ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment