PM ਮੋਦੀ ਵੱਲੋਂ ਅਹਿਮਦਾਬਾਦ ਹਸਪਤਾਲ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ, ਮ੍ਰਿਤਕਾਂ ਪਰਿਵਾਰਾਂ ਨੂੰ 2-2 ਲੱਖ ਤੇ ਜ਼ਖਮੀਆਂ ਲਈ 50 ਹਜ਼ਾਰ ਰੁਪਏ ਦਾ ਐਲਾਨ

TeamGlobalPunjab
2 Min Read

ਗਾਂਧੀ ਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਦੇ ਨਵਰੰਗਪੁਰਾ ਇਲਾਕੇ ‘ਚ ਸਥਿਤ ਇੱਕ ਕੋਵਿਡ-19 ਹਸਪਤਾਲ ‘ਚ ਅੱਗ ਲੱਗਣ ਕਾਰਨ ਮਾਰੇ ਗਏ ਲੋਕਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਅਹਿਮਦਾਬਾਦ ਦੇ ਹਸਪਤਾਲ ‘ਚ ਅੱਗ ਦੀ ਲਪੇਟ ‘ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਜ਼ਖਮੀ ਹੋਏ ਲੋਕਾਂ ਨਾਲ ਮੇਰੀ ਹਮਦਰਦੀ ਹੈ, ਮੈਂ ਜਲਦੀ ਉਨ੍ਹਾਂ ਦੇ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਰਾਹਤ ਫੰਡ ‘ਚੋਂ ਮ੍ਰਿਤਕਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

- Advertisement -

ਦੱਸ ਦਈਏ ਕਿ ਅੱਜ ਸਵੇਰੇ 3 ਵਜੇ ਅਹਿਮਦਾਬਾਦ ਦੇ ਨਵਰੰਗਪੁਰਾ ਇਲਾਕੇ ‘ਚ ਸਥਿਤ ਇਕ ਕੋਵਿਡ-19 ਹਸਪਤਾਲ ‘ਚ ਭਿਆਨਕ ਅੱਗ ਲੱਗਣ ਕਾਰਨ 8 ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਅੱਗ ਹਸਪਤਾਲ ਦੀ ਚੌਥੀ ਮੰਜ਼ਿਲ ‘ਤੇ ਆਈਸੀਯੂ ਵਾਰਡ ‘ਚ ਲੱਗੀ ਸੀ। ਮ੍ਰਿਤਕਾਂ ‘ਚ ਪੰਜ ਪੁਰਸ਼ ਤੇ ਤਿੰਨ ਔਰਤ ਮਰੀਜ਼ ਹਨ ਜੋ ਹਸਪਤਾਲ ‘ਚ ਇਲਾਜ ਕਰਾ ਰਹੇ ਸਨ। ਹਸਪਤਾਲ ‘ਚ ਭਰਤੀ ਲਗਪਗ 40 ਹੋਰ ਰੋਗੀਆਂ ਨੂੰ ਅੱਗ ਤੋਂ ਬਾਅਦ ਸਿਵਿਕ ਬਾਡੀ ਦੁਆਰਾ ਸੰਚਾਲਿਤ ਐੱਸਵੀਪੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਹਸਪਤਾਲ ਦੇ ਆਈਸੀਯੂ ਵਿਭਾਗ ‘ਚ ਸ਼ਾਰਟ ਸਰਕਿਟ ਦੇ ਕਾਰਨ ਅੱਗ ਲੱਗੀ ਤੇ ਹੌਲੀ-ਹੌਲੀ ਅੱਗ ਫ਼ੈਲਦੀ ਚਲੀ ਗਈ।

Share this Article
Leave a comment