PM ਮੋਦੀ ਨੇ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਦਿੱਤਾ ਅਨੋਖਾ ਟਾਸਕ

Rajneet Kaur
2 Min Read

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰ ਦੇ 9 ਸਾਲ ਪੂਰੇ ਹੋਣ ਦੇ ਮੌਕੇ ‘ਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਨਵਾਂ ਟਾਸਕ ਦਿੱਤਾ ਹੈ। ਪੀਐਮ ਮੋਦੀ ਨੇ ਸੰਸਦ ਮੈਂਬਰਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਜਾਣ ਲਈ ਕਿਹਾ ਹੈ। ਮਿਲੀ ਜਾਣਕਾਰੀ ਅਨੁਸਾਰ 15 ਮਈ ਤੋਂ 15 ਜੂਨ ਤੱਕ ਸਾਰੇ ਸੰਸਦ ਮੈਂਬਰਾਂ ਨੂੰ ਆਪੋ-ਆਪਣੇ ਹਲਕਿਆਂ ‘ਚ ਰਹਿਣਾ ਹੋਵੇਗਾ। ਪੀਐਮ ਮੋਦੀ ਨੇ ਸੰਸਦ ਮੈਂਬਰਾਂ ਨੂੰ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਪ੍ਰੋਗਰਾਮ ਬਣਾਉਣ ਅਤੇ ਪੂਰੇ ਖੇਤਰ ‘ਚ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਪ੍ਰੋਗਰਾਮ ਤਹਿਤ ਸੰਸਦ ਮੈਂਬਰਾਂ ਨੂੰ ਇੱਕ ਮਹੀਨੇ ਦਾ ਪ੍ਰੋਗਰਾਮ ਬਣਾ ਕੇ ਪੀਐੱਮਓ ਨਾਲ ਸਾਂਝਾ ਕਰਨਾ  ਹੈ। ਇਸ ਤੋਂ ਇਲਾਵਾ ਭਾਜਪਾ 6 ਅਪ੍ਰੈਲ ਤੋਂ 14 ਅਪ੍ਰੈਲ ਤੱਕ ਸਮਾਜਕ ਨਿਆਏ ਪਖਵਾੜਾ ਮਨਾਏਗੀ। ਇਹ ਫੈਸਲਾ ਭਾਜਪਾ ਸੰਸਦੀ ਦਲ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਪੀਐੱਮ ਮੋਦੀ ਨੇ ਬੈਠਕ ‘ਚ ਕਿਹਾ ਕਿ ਭਾਜਪਾ ਦੇ ਸਥਾਪਨਾ ਦਿਵਸ ਤੋਂ ਲੈ ਕੇ ਬਾਬਾ ਸਾਹਿਬ ਅੰਬੇਡਕਰ ਦੀ ਜਯੰਤੀ ਤੱਕ ਸਾਰੇ ਸੰਸਦ ਮੈਂਬਰਾਂ ਨੂੰ ਆਪੋ-ਆਪਣੇ ਹਲਕਿਆਂ ‘ਚ ਪ੍ਰਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਸਰਕਾਰ ਦੇ ਸਾਰੇ ਮਹੱਤਵਪੂਰਨ ਕੰਮਾਂ ਨੂੰ ਜਨਤਾ ਤੱਕ ਲੈ ਕੇ ਜਾਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਗੈਰ-ਸਿਆਸੀ ਗਤੀਵਿਧੀਆਂ ਦਾ ਬਹੁਤ ਪ੍ਰਭਾਵ ਹੁੰਦਾ ਹੈ। ਗੁਜਰਾਤ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਕਾਰਨ ਲਿੰਗ ਅਨੁਪਾਤ ਵਿੱਚ ਸੁਧਾਰ ਹੋਇਆ ਹੈ।

ਪੀਐਮ ਮੋਦੀ ਨੇ ਕਿਹਾ, ‘ਸਾਰੇ ਸੰਸਦ ਮੈਂਬਰਾਂ ਨੂੰ ਆਉਣ ਵਾਲੇ ਸਮੇਂ ਵਿੱਚ ਧਰਤੀ ਮਾਂ ਅਤੇ ਵਾਤਾਵਰਣ ਨੂੰ ਸੁਧਾਰਨ ਲਈ ਇੱਕ ਮੁਹਿੰਮ ਚਲਾਉਣੀ ਚਾਹੀਦੀ ਹੈ। ਮਾਰਕੀਟ ਵਿੱਚ ਨਵੀਆਂ ਤਕਨੀਕਾਂ ਆ ਰਹੀਆਂ ਹਨ, ਇਸਦੇ ਲਈ ਮਾਹਿਰ ਟੀਮ ਨੂੰ ਆਪਣੇ ਨਾਲ ਜੋੜੋ। ਉਨ੍ਹਾਂ ਸੰਸਦ ਮੈਂਬਰਾਂ ਨੂੰ ਸੰਸਕ੍ਰਿਤ ਸੰਸਕ੍ਰਿਤੀ ਮਹਾਉਤਸਵ ਚਲਾਉਣ ਦਾ ਸੱਦਾ ਦਿੱਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment