ਪੱਛਮੀ ਏਸ਼ੀਆ ਸੰਕਟ ‘ਤੇ ਉੱਚ ਪੱਧਰੀ ਮੀਟਿੰਗ: ਬਿਜਲੀ – ਪੈਟਰੋਲੀਅਮ ਸਮੇਤ ਕਈ ਅਹਿਮ ਮੁੱਦਿਆਂ ‘ਤੇ ਹੋਈ ਚਰਚਾ

Global Team
3 Min Read

ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅਮਰੀਕਾ-ਇਜ਼ਰਾਈਲ ਦੀ ਈਰਾਨ ਨਾਲ ਜੰਗ ਕਾਰਨ ਪੱਛਮੀ ਏਸ਼ੀਆ ਵਿੱਚ ਪੈਦਾ ਹੋਏ ਟਕਰਾਅ ਦੇ ਹਾਲਾਤ ‘ਤੇ ਕੈਬਨਿਟ ਕਮੇਟੀ ਆਨ ਸਕਿਓਰਿਟੀ (CCS) ਦੀ ਬੈਠਕ ਹੋਈ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਸਿਹਤ ਮੰਤਰੀ ਜੇ.ਪੀ. ਨੱਢਾ, ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ, ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸਮੇਤ ਕਈ ਮੰਤਰੀ ਸ਼ਾਮਲ ਹੋਏ। 3.30 ਘੰਟੇ ਚੱਲੀ ਇਸ ਬੈਠਕ ਵਿੱਚ ਪੀਐਮ ਮੋਦੀ ਨੇ ਸਪੱਸ਼ਟ ਕਿਹਾ ਹੈ ਕਿ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਣੀ ਚਾਹੀਦੀ ਹੈ। ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਰਾਜਾਂ ਨਾਲ ਮਿਲ ਕੇ ਕੰਮ ਕੀਤਾ ਜਾਵੇ।

ਕੈਬਨਿਟ ਸਕੱਤਰ ਨੇ ਗਲੋਬਲ ਹਾਲਾਤ ‘ਤੇ ਇੱਕ ਵਿਸਥਾਰਪੂਰਵਕ ਪ੍ਰੈਜ਼ੈਂਟੇਸ਼ਨ ਦਿੱਤੀ ਅਤੇ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਵੱਲੋਂ ਹੁਣ ਤੱਕ ਚੁੱਕੇ ਗਏ ਅਤੇ ਅੱਗੇ ਅਪਣਾਏ ਜਾਣ ਵਾਲੇ ਕਦਮਾਂ ਦੀ ਜਾਣਕਾਰੀ ਦਿੱਤੀ। ਬੈਠਕ ਵਿੱਚ ਖੇਤੀਬਾੜੀ, ਖਾਦ, ਭੋਜਨ ਸੁਰੱਖਿਆ, ਪੈਟਰੋਲੀਅਮ, ਬਿਜਲੀ, ਐਮ.ਐਸ.ਐਮ.ਈ. (MSME), ਨਿਰਯਾਤਕ, ਸ਼ਿਪਿੰਗ, ਵਪਾਰ, ਵਿੱਤ, ਸਪਲਾਈ ਚੇਨ ਅਤੇ ਹੋਰ ਪ੍ਰਭਾਵਿਤ ਖੇਤਰਾਂ ‘ਤੇ ਪੈਣ ਵਾਲੇ ਸੰਭਾਵੀ ਪ੍ਰਭਾਵਾਂ ਅਤੇ ਉਨ੍ਹਾਂ ਨਾਲ ਨਜਿੱਠਣ ਦੇ ਉਪਾਵਾਂ ‘ਤੇ ਚਰਚਾ ਕੀਤੀ ਗਈ। ਦੇਸ਼ ਦੀ ਸਮੁੱਚੀ ਆਰਥਿਕ ਸਥਿਤੀ ਅਤੇ ਅੱਗੇ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਦੱਸ ਦਈਏ ਕਿ ਪੀਐਮ ਮੋਦੀ ਨੇ ਮੰਤਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਤਾਲਮੇਲ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਸਾਰੇ ਸੈਕਟਰਾਂ ਨੂੰ ਸਟੇਕਹੋਲਡਰਾਂ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ ਗਿਆ ਹੈ। ਸਰਕਾਰ ਨੇ ਸਾਫ਼ ਕੀਤਾ ਕਿ ਹਾਲਾਤ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਦੇਸ਼ ਵਿੱਚ ਕਿਸੇ ਵੀ ਜ਼ਰੂਰੀ ਚੀਜ਼ ਦੀ ਕਮੀ ਨਹੀਂ ਹੋਣ ਦਿੱਤੀ ਜਾਵੇਗੀ।

ਸਰਕਾਰ ਦਾ ਸਭ ਤੋਂ ਵੱਡਾ ਫੋਕਸ ਰਿਹਾ ਕਿ ਦੇਸ਼ ਵਾਸੀਆਂ ਨੂੰ ਖੁਰਾਕ (ਭੋਜਨ), ਬਾਲਣ ਅਤੇ ਊਰਜਾ ਦੀ ਕਮੀ ਨਾ ਆਵੇ। ਜ਼ਰੂਰਤ ਦੀਆਂ ਚੀਜ਼ਾਂ ਲਗਾਤਾਰ ਮਿਲਦੀਆਂ ਰਹਿਣ, ਇਸ ਦੇ ਲਈ ਥੋੜ੍ਹੇ ਸਮੇਂ, ਦਰਮਿਆਨੇ ਸਮੇਂ (ਮੀਡੀਅਮ ਟਰਮ) ਅਤੇ ਲੰਬੇ ਸਮੇਂ (ਲੌਂਗ ਟਰਮ) ਦੀਆਂ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment