PM ਮੋਦੀ ਨੇ 13ਵੀਂ ਵਾਰ ਲਾਲ ਕਿਲ੍ਹੇ ’ਤੇ ਲਹਿਰਾਇਆ ਤਿਰੰਗਾ; 21 ਤੋਪਾਂ ਦੀ ਸਲਾਮੀ, ਪਹਿਲੀ ਵਾਰ ਗੂੰਜਿਆ ‘ਵੰਦੇ ਮਾਤਰਮ’

Global Team
2 Min Read

ਨਵੀਂ ਦਿੱਲੀ: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਦਿੱਲੀ ਦੇ ਲਾਲ ਕਿਲ੍ਹੇ ’ਤੇ ਇਸ ਵਾਰ ਇਤਿਹਾਸਕ ਪਲ ਦੇਖਣ ਨੂੰ ਮਿਲਿਆ। ਆਜ਼ਾਦੀ ਦਿਹਾੜੇ ਦੇ ਸਮਾਰੋਹ ਦੌਰਾਨ ਪਹਿਲੀ ਵਾਰ ਲਾਲ ਕਿਲ੍ਹੇ ’ਤੇ ‘ਵੰਦੇ ਮਾਤਰਮ’ ਗਾਇਆ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 13ਵੀਂ ਵਾਰ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਇਆ।

ਤਿਰੰਗਾ ਲਹਿਰਾਉਣ ਤੋਂ ਬਾਅਦ ਰਾਸ਼ਟਰਗਾਨ ਹੋਇਆ ਅਤੇ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।

‘ਹਰ ਘਰ ਤਿਰੰਗਾ, ਹਰ ਮਨ ਤਿਰੰਗਾ’

ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਹਰ ਘਰ ਤਿਰੰਗਾ ਹੈ ਅਤੇ ਹਰ ਮਨ ਤਿਰੰਗਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨਵੇਂ ਸੰਕਲਪਾਂ, ਉਤਸ਼ਾਹ ਅਤੇ ਉਮੰਗ ਨਾਲ ਅੱਗੇ ਵਧ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਆਜ਼ਾਦੀ ਦੀ ਲੜਾਈ ਵਿੱਚ ਕੁਰਬਾਨੀ ਦੇਣ ਵਾਲੇ ਮਹਾਨ ਆਜ਼ਾਦੀ ਸੈਨਾਨੀਆਂ ਨੂੰ ਨਮਨ ਕੀਤਾ। ਉਨ੍ਹਾਂ ਮਹਾਤਮਾ ਗਾਂਧੀ ਸਮੇਤ ਸਾਰੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਨਾਲ ਯਾਦ ਕੀਤਾ।

‘ਦੇਸ਼ ਹੁਣ ਛੋਟੇ ਸੁਪਨਿਆਂ ਨਾਲ ਨਹੀਂ ਚੱਲੇਗਾ’

PM ਮੋਦੀ ਨੇ ਕਿਹਾ ਕਿ ਕੋਈ ਵੀ ਦੇਸ਼ ਉਦੋਂ ਮਹਾਨ ਬਣਦਾ ਹੈ ਜਦੋਂ ਉਹ ਆਪਣੇ ਸੁਪਨਿਆਂ ਨੂੰ ਹਾਸਲ ਕਰਨ ਲਈ ਸੰਕਲਪ ਅਤੇ ਸਮਰੱਥਾ ਨਾਲ ਅੱਗੇ ਵਧਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਹੁਣ ਛੋਟੇ ਸੁਪਨਿਆਂ ਨਾਲ ਚੱਲਣ ਵਾਲਾ ਦੇਸ਼ ਨਹੀਂ ਹੈ ਅਤੇ ਵੱਡੇ ਸੁਪਨੇ ਸੋਚ ਦਾ ਦਾਇਰਾ ਵਧਾਉਂਦੇ ਹਨ।

ਉਨ੍ਹਾਂ ਕਿਹਾ ਕਿ ਭਾਰਤ ਨੇ ਇੱਕ ਵੱਡਾ ਸੁਪਨਾ ਦੇਖਿਆ ਹੈ। ਇਹ ਸੁਪਨਾ ਆਜ਼ਾਦੀ ਦੇ 100 ਸਾਲ ਪੂਰੇ ਹੋਣ ਤੱਕ ਦੇਸ਼ ਨੂੰ ਵਿਕਸਤ ਭਾਰਤ ਬਣਾਉਣ ਦਾ ਹੈ। PM ਮੋਦੀ ਨੇ ਕਿਹਾ ਕਿ ਜਦੋਂ ਦੁਨੀਆ ਦੀ ਸਭ ਤੋਂ ਵੱਡੀ ਆਬਾਦੀ ਵਾਲਾ ਦੇਸ਼ ਵਿਕਸਤ ਭਾਰਤ ਬਣਨ ਦਾ ਸੰਕਲਪ ਲੈਂਦਾ ਹੈ ਤਾਂ ਦੁਨੀਆ ਦਾ ਭਾਰਤ ਵੱਲ ਦੇਖਣ ਦਾ ਨਜ਼ਰੀਆ ਵੀ ਬਦਲਣ ਲਈ ਮਜਬੂਰ ਹੁੰਦਾ ਹੈ।

25 ਕਰੋੜ ਲੋਕ ਗਰੀਬੀ ਤੋਂ ਬਾਹਰ ਆਏ: PM

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ 12 ਸਾਲਾਂ ਵਿੱਚ 25 ਕਰੋੜ ਦੇਸ਼ਵਾਸੀ ਗਰੀਬੀ ਤੋਂ ਬਾਹਰ ਆਏ ਹਨ। ਉਨ੍ਹਾਂ ਕਿਹਾ ਕਿ ਇਸੇ ਸਮੇਂ ਦੌਰਾਨ ਭਾਰਤ ਤੇਜ਼ੀ ਨਾਲ ਵਧਣ ਵਾਲੀ ਅਰਥਵਿਵਸਥਾ ਬਣਿਆ ਹੈ ਅਤੇ ਹੁਣ 140 ਕਰੋੜ ਭਾਰਤੀਆਂ ਦੇ ਸੰਕਲਪ ਨੂੰ ਰੋਕਣਾ ਮੁਸ਼ਕਲ ਹੈ।

 

Share This Article
Leave a Comment