ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਭਰ ਵਿਚ ਆਕਸੀਜਨ ਦੀ ਸਪਲਾਈ ਤੇ ਕੋਰੋਨਾ ਨੂੰ ਲੈ ਕੇ ਉਚ ਪੱਧਰੀ ਮੀਟਿੰਗ ਕੀਤੀ।
ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਸਪਲਾਈ ਨੂੰ ਲੈ ਕੇ ਕੀਤੇ ਯਤਨਾਂ ਸਬੰਧੀ ਜਾਣਕਾਰੀ ਦਿੱਤੀ। ਉਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਉਤਪਾਦਨ ਵਧਾਉਣ ਤੇ ਸਪਲਾਈ ਵਿਚ ਤੇਜ਼ੀ ਲਿਆਉਣ ’ਤੇ ਜ਼ੋਰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਆਕਸੀਜਨ ਦੀ ਸਪਲਾਈ ਵਧਾਉਣ ਲਈ ਹੋਰ ਵਿਕਲਪਾਂ ਦੀ ਵਰਤੋਂ ਕੀਤੀ ਜਾਵੇ।
ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਦੇਸ਼ ਭਰ ਦੇ ਹਸਪਤਾਲਾਂ ‘ਚ ਜਿੱਥੇ ਆਕਸੀਜਨ ਦੀ ਮੰਗ ਵਧੀ ਹੈ, ਉੱਥੇ ਹੀ ਪਿਛਲੇ ਮਹੀਨਿਆਂ ਦੀ ਥਾਂ ਹੁਣ ਆਕਸੀਜਨ ਦੀ ਸਪਲਾਈ ਜ਼ਿਆਦਾ ਦਿੱਤੀ ਜਾ ਰਹੀ ਹੈ।
ਬੈਠਕ ਵਿਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ, ਗ੍ਰਹਿ ਸਕੱਤਰ, ਸਿਹਤ ਸਕੱਤਰ ਅਤੇ ਵਣਜ ਅਤੇ ਉਦਯੋਗ ਮੰਤਰਾਲੇ, ਸੜਕ ਆਵਾਜਾਈ , ਨੀਤੀ ਆਯੋਗ ਸ਼ਾਮਲ ਹਨ।