ਖੇਤੀ ਕਾਨੂੰਨ ਮੁੱਦੇ ‘ਤੇ ਪੀਐਮ ਮੋਦੀ ਦੀ ਕੇਂਦਰੀ ਮੰਤਰੀਆਂ ਨਾਲ ਹਾਈ ਵੋਲਟੇਜ ਮੀਟਿੰਗ

TeamGlobalPunjab
1 Min Read

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੇਂਦਰੀ ਮੰਤਰੀਆਂ ਦੀ ਹਾਈ ਵੋਲਟੇਜ਼ ਮੀਟਿੰਗ ਚੱਲ ਰਹੀ ਹੈ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿੱਲੀ ‘ਚ ਸਰਕਾਰੀ ਰਿਹਾਇਸ਼ ‘ਚ ਬੁਲਾਈ ਗਈ ਹੈ। ਜਿਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਸ਼ਾਮਲ ਹਨ। ਮੀਟਿੰਗ ਪਿਛਲੇ ਇਕ ਘੰਟੇ ਤੋਂ ਲਗਾਤਾਰ ਚੱਲ ਰਹੀ ਹੈ।

ਖੇਤੀ ਕਾਨੂੰਨ ਮੁੱਦੇ ਤੇ ਕੇਂਦਰ ਸਰਕਾਰ ਕਿਸਾਨਾਂ ਨਾਲ ਅੱਜ ਪੰਜਵੇਂ ਗੇੜ ਦੀ ਮੀਟਿੰਗ ਕਰੇਗੀ। ਉਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਚੱਲ ਰਹੀ ਬੈਠਕ ਦੌਰਾਨ ਅੱਜ ਤੈਅ ਕੀਤਾ ਜਾਵੇਗਾ ਕਿ ਕਿਸਾਨਾਂ ਦੀਆਂ ਕਿਹੜੀਆਂ ਮੰਗਾਂ ਮੰਨੀਆਂ ਜਾ ਸਕਦੀਆਂ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਆਪਣੇ ਤਿੰਨ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੋ ਗਈ ਹੈ। ਇਸ ਬਾਬਤ ਹੀ ਕੇਂਦਰੀ ਮੰਤਰੀਆਂ ਦੀ ਇਸ ਮੀਟਿੰਗ ਵਿੱਚ ਰਣਨੀਤੀ ਤੈਅ ਕੀਤੀ ਜਾਵੇਗੀ।

Share This Article
Leave a Comment