ਲਖਨਊ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ 101ਵੀਂ ਜਯੰਤੀ ਦੇ ਮੌਕੇ ‘ਤੇ ਰਾਸ਼ਟਰੀ ਪ੍ਰੇਰਨਾ ਸਥਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਲਖਨਊ ਵਿੱਚ ਬਣੇ ਰਾਸ਼ਟਰੀ ਪ੍ਰੇਰਨਾ ਸਥਲ ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ, ਪੰਡਿਤ ਦੀਨਦਿਆਲ ਉਪਾਧਿਆਏ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀਆਂ ਮੂਰਤੀਆਂ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਸੀਐਮ ਯੋਗੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਪ੍ਰਧਾਨ ਮੰਤਰੀ ਦੇ ਨਾਲ ਮੌਜੂਦ ਰਹੇ।
ਦੱਸ ਦਈਏ ਕਿ ਪ੍ਰੇਰਨਾ ਸਥਲ ਵਿਖੇ ਲੱਗਿਆ ਤਿੰਨੋ ਮੂਰਤੀਆਂ 65 ਫੁੱਟ ਉੱਚੀਆਂ ਹਨ ਅਤੇ ਹਰੇਕ ਦਾ ਭਾਰ 42 ਟਨ ਹੈ। ਦੀਨਦਿਆਲ ਉਪਾਧਿਆਏ ਦੀ ਮੂਰਤੀ ਵਿਚਕਾਰ ਹੈ। ਪ੍ਰੇਰਨਾ ਸਥਲ ₹230 ਕਰੋੜ ਦੀ ਲਾਗਤ ਨਾਲ 65 ਏਕੜ ਦੀ ਜਗ੍ਹਾ ‘ਤੇ ਬਣਾਇਆ ਗਿਆ ਹੈ। ਇਸਦੀ ਉਸਾਰੀ 2022 ਵਿੱਚ ਸ਼ੁਰੂ ਹੋਈ ਸੀ।
ਸੀਐਮ ਯੋਗੀ ਨੇ ਕਿਹਾ, “ਅੱਜ ਸਾਡੇ ਸਾਰਿਆਂ ਲਈ ਮਾਣ ਦਾ ਪਲ ਹੈ। ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ, ਪੰਡਿਤ ਦੀਨ ਦਿਆਲ ਉਪਾਧਿਆਏ ਅਤੇ ਅਟਲ ਬਿਹਾਰੀ ਵਾਜਪਾਈ ਦੀਆਂ ਮੂਰਤੀਆਂ ਦਾ ਉਦਘਾਟਨ ਕੀਤਾ। ਇਨ੍ਹਾਂ ਮੂਰਤੀਆਂ ਦੇ ਨਾਲ ਇੱਕ ਵਿਸ਼ਾਲ ਅਜਾਇਬ ਘਰ ਦਾ ਵੀ ਉਦਘਾਟਨ ਕੀਤਾ।” ਉਨ੍ਹਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਦੀ ਪ੍ਰੇਰਨਾ ਸਦਕਾ ਆਤਮਨਿਰਭਰ ਅਤੇ ਵਿਕਸਤ ਭਾਰਤ ਦਾ ਨਵਾਂ ਰੂਪ ਦੇਖ ਰਹੇ ਹਾਂ,ਇਸ ‘ਚ ਤਾਂ ਕਿਤੇ ਨਾ ਕਿਤੇ ਸ਼ਿਆਮਾ ਪ੍ਰਸਾਦ ਮੁਖਰਜੀ, ਦੀਨਦਿਆਲ ਉਪਾਧਿਆਏ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਮਾਰਗਦਰਸ਼ਨ ਵੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਰਿਹਾ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ “ਅੱਜ ਦਾ ਦਿਨ ਦੇਸ਼ ਲਈ ਬਹੁਤ ਮਹੱਤਵਪੂਰਨ ਹੈ। ਮੈਂ ਅਟਲ ਜੀ ਨੂੰ ਸਲਾਮ ਕਰਦਾ ਹਾਂ। ਇੱਕ ਦਹਾਕੇ ਤੋਂ, ਸਾਡੇ ਦੇਸ਼ ਨੇ ਤਰੱਕੀ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਦਾ ਇੱਕ ਮੰਤਰ ਹੈ: ਮਹਾਨ ਪੁਰਸ਼ਾਂ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਯਾਦ ਰੱਖਣਾ। ਇਨ੍ਹਾਂ ‘ਤੇ ਮਾਣ ਕਰਨਾ। ਇਸੇ ਲਈ ਇਨ੍ਹਾਂ ਤਿੰਨਾਂ ਆਗੂਆਂ ਦੇ ਬੁੱਤ ਲਗਾਏ ਗਏ ਹਨ। ਤਿੰਨਾਂ ਨੇ ਭਾਰਤ ਨੂੰ ਇੱਕ ਨਵੀਂ ਪਛਾਣ ਦੇਣ ਲਈ ਕੰਮ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

