ਦਵਾਰਕਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੌਰੇ ‘ਤੇ ਹਨ। ਪੀਐਮ ਮੋਦੀ ਨੇ ਦਵਾਰਕਾ ਵਿੱਚ ਓਖਾ ਮੇਨਲੈਂਡ ਅਤੇ ਦਵਾਰਕਾ ਨੂੰ ਜੋੜਨ ਵਾਲੇ ਸੁਦਰਸ਼ਨ ਬ੍ਰਿਜ ਦਾ ਉਦਘਾਟਨ ਕੀਤਾ। ਗੁਜਰਾਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਰਾਜ ਨੂੰ 52 ਹਜ਼ਾਰ ਕਰੋੜ ਰੁਪਏ ਦਾ ਤੋਹਫਾ ਦੇਣਗੇ। ਉਹ ਰਾਜਕੋਟ ਏਮਜ਼ ਨੂੰ ਵੀ ਜਨਤਾ ਨੂੰ ਸਮਰਪਿਤ ਕਰਨਗੇ।
ਦੱਸ ਦੇਈਏ ਕਿ ਕੇਬਲ ਆਧਾਰਿਤ ਸੁਦਰਸ਼ਨ ਸੇਤੂ ਓਖਾ ਮੇਨਲੈਂਡ ਅਤੇ ਦਵਾਰਕਾ ਨੂੰ ਜੋੜਦਾ ਹੈ। ਇਹ ਕਰੀਬ 2.32 ਕਿਲੋਮੀਟਰ ਲੰਬਾ ਪੁਲ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੇਟ ਦਵਾਰਕਾ ਮੰਦਿਰ ‘ਚ ਪੂਜਾ ਅਤੇ ਦਰਸ਼ਨ ਕੀਤੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੇ ਇਨਡੋਰ-ਮਰੀਜ਼ ਵਿਭਾਗ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੂਬੇ ਅਤੇ ਦੇਸ਼ ਨੂੰ ਕਈ ਪ੍ਰੋਜੈਕਟ ਗਿਫਟ ਕਰਨ ਜਾ ਰਹੇ ਹਨ। ਇਸ ਦੌਰੇ ਦਾ ਉਦੇਸ਼ ਦੇਸ਼ ਭਰ ਵਿੱਚ ਸਿਹਤ, ਬੁਨਿਆਦੀ ਢਾਂਚਾ, ਊਰਜਾ ਅਤੇ ਸੈਰ ਸਪਾਟੇ ਦੇ ਖੇਤਰਾਂ ਵਿੱਚ 52,250 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।