PM ਮੋਦੀ ਨੇ ਇੰਡੀਆ ਗੇਟ ’ਤੇ ਨੇਤਾਜੀ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ

TeamGlobalPunjab
1 Min Read

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕੀਤਾ। ਸੁਭਾਸ਼ ਚੰਦਰ ਬੋਸ ਦਾ ਜਨਮ 23 ਜਨਵਰੀ 1897 ਨੂੰ ਹੋਇਆ ਸੀ।

ਮੂਰਤੀ ਦੇ ਉਦਘਾਟਨ ਤੋਂ ਬਾਅਦ ਪੀ.ਐੱਮ. ਮੋਦੀ ਨੇ ਕਿਹਾ ਕਿ ਭਾਰਤ ਮਾਤਾ ਦੇ ਬਹਾਦਰ ਪੁੱਤਰ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ‘ਤੇ ਪੂਰੇ ਦੇਸ਼ ਦੀ ਤਰਫੋਂ ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ। ਇਹ ਦਿਨ ਇਤਿਹਾਸਕ ਹੈ, ਇਹ ਕਾਲਖੰਡ ਵੀ ਇਤਿਹਾਸਕ ਹੈ ਅਤੇ ਇਹ ਸਥਾਨ ਜਿੱਥੇ ਅਸੀਂ ਸਭ ਇੱਕ ਹਾਂ ਇਹ ਵੀ ਇਤਿਹਾਸਕ ਹੈ।

ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹੇ। ਇਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਨੇਤਾਜੀ ਦੀ 125ਵੀਂ ਜਯੰਤੀ ’ਤੇ ਉਨ੍ਹਾਂ ਦੀ ਮੂਰਤੀ ਲਾਉਣ ਦਾ ਫ਼ੈਸਲਾ ਮੋਦੀ ਜੀ ਨੇ ਲਿਆ ਹੈ। ਇਹ ਮੂਰਤੀ ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ਭਗਤੀ ਤੇ ਬਲੀਦਾਨ ਦੀ ਪ੍ਰੇਰਨਾ ਦੇਵੇਗੀ। ਇਹ ਮੂਰਤੀ ਦੇਸ਼ ਦੇ ਕਰੋੜਾਂ ਲੋਕਾਂ ਦੇ ਮਨ ਦੀ ਭਾਵਨਾ ਦਾ ਪ੍ਰਗਟਾਵਾ ਹੋਵੇਗੀ।

Share this Article
Leave a comment